ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੇ ਪੋਤੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ


ਲੁਧਿਆਣਾ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਸਵਰਗੀ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਦੱਸ ਦਈਏ ਕਿ ਅਮਿਤ ਗੋਸਾਈ ਲੁਧਿਆਣਾ ‘ਚ ਭਾਜਪਾ ਨੇਤਾ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਵਿਅਕਤੀ ਨੇ ਆਪਣੀ ਪਛਾਣ ਸੀਆਈਡੀ ਮੁਲਾਜ਼ਮ ਵਜੋਂ ਕੀਤੀ ਹੈ। ‘ਆਪ’ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ ਨੇ ਦਿੱਤਾ ਅਸਤੀਫਾ, ਲੁਧਿਆਣਾ ਦੇ ਡਿਵੀਜ਼ਨ ਨੰਬਰ 2 ‘ਚ ਸ਼ਿਕਾਇਤ ਦਰਜ ਕਰਕੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 506 ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਘਟਨਾ 28 ਮਾਰਚ ਦੀ ਦੱਸੀ ਜਾਂਦੀ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਮਿਤ ਗੋਸਾਈ ਆਪਣੇ ਘਰ ਮੌਜੂਦ ਸੀ। ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਪੀਸੀਆਰ ਦਸਤੇ ਨੂੰ ਵੀ ਸਮੇਂ-ਸਮੇਂ ‘ਤੇ ਗੋਸਾਈ ਪਰਿਵਾਰ ਦੀ ਸੁਰੱਖਿਆ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *