ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਖਿਲਾਫ ਚੱਲ ਰਹੇ ਧਰਨੇ ਸਮੇਤ ਹੋਰ ਪਾਰਟੀਆਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਅੱਜ ਜਗਰਾਓਂ ਦੀ ਦਾਣਾ ਮੰਡੀ ‘ਚ ਮਹਾਪੰਚਾਇਤ ਹੋ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਹੋਣ ਵਾਲੀ ਮਹਾਂਪੰਚਾਇਤ ਵਿੱਚ ਹਜ਼ਾਰਾਂ ਕਿਸਾਨ ਪੁੱਜਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ‘ਚ ਆਮਦ ਨੂੰ ਦੇਖਦਿਆਂ ਕਿਸਾਨ ਜਥੇਬੰਦੀਆਂ ਉਸ ਖਿਲਾਫ ਰਣਨੀਤੀ ਬਣਾਉਣ ‘ਚ ਲੱਗੀਆਂ ਹੋਈਆਂ ਹਨ। ਦਾਣਾ ਮੰਡੀ ਵਿੱਚ ਸਾਂਝੇ ਕਿਸਾਨ ਮੋਰਚੇ ਵੱਲੋਂ ਕਰਵਾਈ ਕਿਸਾਨ-ਮਜ਼ਦੂਰ ਮਹਾਂਪੰਚਾਇਤ ਵਿੱਚ ਮੁੱਖ ਤੌਰ ’ਤੇ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ, ਰਮਿੰਦਰ ਸਿੰਘ ਪਟਿਆਲਾ, ਜਗਮੋਹਨ ਸਿੰਘ ਪਟਿਆਲਾ, ਅੰਗਰੇਜ਼ ਸਿੰਘ, ਮੁਕੇਸ਼ ਚੰਦਰ ਆਦਿ ਪੁੱਜਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।