ਅਜੀਤ ਦੇ ਮੈਨੇਜਿੰਗ ਐਡੀਟਰ ਬਰਜਿੰਦਰ ਸਿੰਘ ਹਮਦਰਦ ਵੱਲੋਂ ਸੁਤੰਤਰਤਾ ਜੰਗੀ ਯਾਦਗਾਰ ਸਬੰਧੀ ਬਣਾਏ ਗਏ ਵਿਜੀਲੈਂਸ ਮਾਮਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਭਲਕੇ 28 ਮਈ ਨੂੰ ਹਾਈ ਕੋਰਟ ਵਿੱਚ ਹੋਵੇਗੀ।ਇਸ ਪਟੀਸ਼ਨ ਵਿੱਚ ਇਸ ਕੇਸ ਨੂੰ ਖਾਰਜ ਕਰਨ ਦੀ ਬੇਨਤੀ ਕੀਤੀ ਗਈ ਹੈ ਅਤੇ ਦਾਅਵਾ ਕੀਤਾ ਗਿਆ ਹੈ ਕਿ ਇਹ ਐਫਆਈਆਰ ਬੇਬੁਨਿਆਦ ਹੈ ਅਤੇ ਕੇਸ ਨਹੀਂ ਬਣਦਾ। ਇਸ ਦੇ ਨਾਲ ਹੀ ਇਹ ਵੀ ਮੰਗ ਕੀਤੀ ਗਈ ਹੈ ਕਿ ਜੇਕਰ ਇਸ ਮਾਮਲੇ ਦੀ ਜਾਂਚ ਕਰਨੀ ਹੈ ਤਾਂ ਕਿਸੇ ਤੀਜੀ ਧਿਰ ਜਾਂ ਏਜੰਸੀ ਤੋਂ ਕਰਵਾਈ ਜਾਵੇ ਤਾਂ ਜੋ ਇਹ ਜਾਂਚ ਨਿਰਪੱਖ ਹੋ ਸਕੇ। ਕਿਉਂਕਿ ਮੌਜੂਦਾ ਸਰਕਾਰ ਪੱਖਪਾਤੀ ਰਵੱਈਆ ਅਪਣਾ ਕੇ ਅਖ਼ਬਾਰ ਅਤੇ ਇਸ ਦੇ ਮੁੱਖ ਸੰਪਾਦਕ ਨੂੰ ਝੂਠੇ ਕੇਸ ਵਿੱਚ ਫਸਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
