ਫਤਿਹਗੜ੍ਹ ਸਾਹਿਬ ਸਰਹਿੰਦ ਰੇਲ ਹਾਦਸੇ ਤੋਂ ਬਾਅਦ 51 ਟਰੇਨਾਂ ਪ੍ਰਭਾਵਿਤ


ਐਤਵਾਰ ਤੜਕੇ 4 ਵਜੇ ਫਤਿਹਗੜ੍ਹ ਸਾਹਿਬ ਸਰਹਿੰਦ ਵਿਚਕਾਰ ਹੋਏ ਰੇਲ ਹਾਦਸੇ ਤੋਂ ਬਾਅਦ ਉੱਤਰੀ ਰੇਲਵੇ ਨੇ ਕੰਟਰੋਲ ਰੂਮ ਦੇ ਨੰਬਰ ਜਾਰੀ ਕੀਤੇ ਹਨ। ਲੁਧਿਆਣਾ ਦੇ ਨੰਬਰ 94178-83569, ਜਲੰਧਰ 81461-39614, ਅੰਮ੍ਰਿਤਸਰ 74969-66206, ਪਠਾਨਕੋਟ 94637-44690 ਅਤੇ ਜੰਮੂ ਤਵੀ ਨੰਬਰ 019124-70116 ‘ਤੇ ਜਾਣਕਾਰੀ ਲਈ ਜਾ ਸਕਦੀ ਹੈ। ਰੇਲ ਹਾਦਸੇ ਵਿੱਚ 51 ਰੇਲ ਗੱਡੀਆਂ ਪ੍ਰਭਾਵਿਤ ਹੋਈਆਂ ਹਨ, ਜਿਸ ਦੀ ਜਾਣਕਾਰੀ ਰੇਲਵੇ ਵੱਲੋਂ ਵੀ ਸਾਂਝੀ ਕੀਤੀ ਗਈ ਹੈ। ਰੇਲਵੇ ਮੁਤਾਬਕ ਰਾਜਪੁਰਾ, ਪਟਿਆਲਾ ਅਤੇ ਧੂਰੀ ਤੋਂ ਆਉਣ ਵਾਲੀਆਂ ਕੁਝ ਹੋਰ ਟਰੇਨਾਂ ਨੂੰ ਵੀ ਚੰਡੀਗੜ੍ਹ ਦੇ ਰਸਤੇ ਮੋੜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਕੋਲੇ ਨਾਲ ਲੱਦੀ ਰੇਲਗੱਡੀ ਸਮਰਪਿਤ ਫਰੇਟ ਕੋਰੀਡੋਰ ਦੇ ਨਿਊ ਸਰਹਿੰਦ ਸਟੇਸ਼ਨ ‘ਤੇ ਖੜ੍ਹੀ ਸੀ, ਜਿਸ ਨੂੰ ਰੋਪੜ ਭੇਜਿਆ ਜਾਣਾ ਸੀ। ਇਸੇ ਟ੍ਰੈਕ ‘ਤੇ ਕੋਲੇ ਨਾਲ ਲੱਦੀ ਇੱਕ ਹੋਰ ਰੇਲ ਗੱਡੀ ਪਿੱਛੇ ਤੋਂ ਆਈ ਅਤੇ ਪਹਿਲਾਂ ਤੋਂ ਖੜ੍ਹੀ ਕੋਲੇ ਦੀ ਮਾਲ ਗੱਡੀ ਨਾਲ ਟਕਰਾ ਗਈ। ਇਸ ਕਾਰਨ ਮਾਲ ਗੱਡੀ ਦਾ ਇੰਜਣ ਪਲਟ ਗਿਆ, ਇਸੇ ਦੌਰਾਨ ਕੋਲਕਾਤਾ-ਅੰਮ੍ਰਿਤਸਰ ਸਪੈਸ਼ਲ ਸਮਰ ਐਕਸਪ੍ਰੈਸ (04681) ਅੰਬਾਲਾ ਤੋਂ ਲੁਧਿਆਣਾ ਲਈ ਰਵਾਨਾ ਹੋਈ। ਜਦੋਂ ਇਹ ਰੇਲਗੱਡੀ ਨਿਊ ਸਰਹਿੰਦ ਸਟੇਸ਼ਨ ਨੇੜੇ ਪੁੱਜੀ ਤਾਂ ਇਸ ਦੀ ਰਫ਼ਤਾਰ ਧੀਮੀ ਸੀ। ਇਸ ਦੌਰਾਨ ਦੋ ਮਾਲ ਗੱਡੀਆਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਜਦੋਂ ਇੰਜਣ ਪਲਟ ਗਿਆ ਤਾਂ ਇਹ ਯਾਤਰੀ ਟਰੇਨ ਨਾਲ ਟਕਰਾ ਗਿਆ। ਅੰਬਾਲਾ ਡਿਵੀਜ਼ਨ ਦੇ ਡੀਆਰਐਮ ਮਨਦੀਪ ਸਿੰਘ ਭਾਟੀਆ ਅਤੇ ਰੇਲਵੇ ਦੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਜਾਂਚ ਵਿੱਚ ਲੱਗੇ ਹੋਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *