ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਮੁਲਾਜ਼ਮ ਕੁਲਵਿੰਦਰ ਕੌਰ ਖ਼ਿਲਾਫ਼ ਕਾਰਵਾਈ ਕਰਦਿਆਂ ਉਸ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕੁਲਵਿੰਦਰ ਕੌਰ ਦੀ ਬਦਲੀ ਚੰਡੀਗੜ੍ਹ ਤੋਂ ਬੰਗਲੌਰ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਸੀਆਈਐਸਐਫ ਕਰਮਚਾਰੀ ਕੁਲਵਿੰਦਰ ਕੌਰ ਨੇ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਿਸਾਨਾਂ ਬਾਰੇ ਬੁਰਾ ਬੋਲਣ ‘ਤੇ ਥੱਪੜ ਮਾਰਿਆ ਸੀ। ਥੱਪੜ ਕਾਂਡ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਐਸਆਈਟੀ ਵੀ ਬਣਾਈ ਗਈ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।