ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਸੇਵਾ ਖੇਤਰ ਵਿੱਚ ਜੀਐਸਟੀ ਦੀ ਪਾਲਣਾ ਨੂੰ ਬਿਹਤਰ ਬਣਾਉਣ ਲਈ ਯਤਨ ਤੇਜ਼ ਕਰਨ ਲਈ ਕਿਹਾ। ਵਿੱਤ ਮੰਤਰੀ ਚੀਮਾ ਨੇ ਟੈਕਸ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਯਮਤ ਆਡਿਟ, ਨਿਰੀਖਣ ਅਤੇ ਆਊਟਰੀਚ ਪ੍ਰੋਗਰਾਮ ਕਰਵਾਉਣ ਲਈ ਕਿਹਾ ਤਾਂ ਜੋ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ, ਟੈਕਸ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਾਲੀਆ ਜੁਟਾਉਣ ਅਤੇ ਸੇਵਾ ਖੇਤਰ ਦੇ ਹਿੱਸੇਦਾਰਾਂ ਵਿਚਕਾਰ ਟੈਕਸ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਮੱਛੀ ਪਾਲਣ ਹੇਠ 1942 ਏਕੜ ਰਕਬਾ ਵਧਿਆ: ਵਿੱਤ ਮੰਤਰੀ ਗੁਰਮੀਤ ਖੁੱਡੀਆਂ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟੈਕਸ ਮਾਲੀਏ ਵਿੱਚ ਵਾਧੇ ਦੇ ਨਾਲ ਸੇਵਾ ਖੇਤਰ ਵਿੱਚ ਜੀ.ਐਸ.ਟੀ ਦੀ ਪਾਲਣਾ ਵੱਲ ਧਿਆਨ ਦੇ ਕੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਚਾਹੁੰਦੀ ਹੈ। ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਵਿੱਤੀ ਸਾਲ 2016-17 ਤੋਂ ਬਕਾਏ ਦੀ ਵਸੂਲੀ ਲਈ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੰਬੇ ਸਮੇਂ ਤੋਂ ਬਕਾਇਆ ਇਨ੍ਹਾਂ ਅਦਾਇਗੀਆਂ ਨੂੰ ਰਾਜ ਦੇ ਮਾਲੀਏ ਵਿੱਚ ਤਬਦੀਲ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਕੀਤਾ ਵਾਧਾ ਸ਼ਲਾਘਾਯੋਗ: ਜਿੰਮਪਾ ਨੇ ਅਧਿਕਾਰੀਆਂ ਨੂੰ ਬਕਾਇਆ ਵਸੂਲੀ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਅਤੇ ਤੁਰੰਤ ਵਸੂਲੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਾਨੂੰਨੀ ਤਰੀਕੇ ਅਪਣਾਉਣ ਦੇ ਨਿਰਦੇਸ਼ ਦਿੱਤੇ। ਇਸ ਵਿਆਪਕ ਸਮੀਖਿਆ ਮੀਟਿੰਗ ਵਿੱਚ, ਆਬਕਾਰੀ ਮਾਲੀਏ ਵਿੱਚ ਵਾਧਾ ਕਰਨ ਦੇ ਉਪਾਵਾਂ ਦੇ ਨਾਲ-ਨਾਲ ਆਬਕਾਰੀ ਮਾਲ ਦੀ ਚੋਰੀ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਖ਼ਤ ਕਦਮਾਂ ਸਮੇਤ ਕਈ ਮੁੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਕਮ ਵਿੱਤ ਕਮਿਸ਼ਨਰ (ਟੈਕਸ) ਵਿਕਾਸ ਪ੍ਰਤਾਪ ਸਿੰਘ, ਆਬਕਾਰੀ ਤੇ ਕਰ ਕਮਿਸ਼ਨਰ ਵਰੁਣ ਰੁਜ਼ਮ ਅਤੇ ਵਧੀਕ ਕਮਿਸ਼ਨਰ ਟੈਕਸ ਗੌਰੀ ਪਰਾਸ਼ਰ ਜੋਸ਼ੀ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।