ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ ਹੈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। 10 ਜੁਲਾਈ ਨੂੰ ਇਕ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਦੇ ਅੰਦਰ ਸ਼ੰਭੂ ਸਰਹੱਦ ‘ਤੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ। ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਕਾਨੂੰਨ ਵਿਵਸਥਾ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ। ਹਾਈ ਕੋਰਟ ਨੂੰ ਅਜਿਹਾ ਹੁਕਮ ਨਹੀਂ ਦੇਣਾ ਚਾਹੀਦਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
