ਪੰਜਾਬ ਵਿੱਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਉੱਚ ਪੱਧਰੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਹੋਣ ਜਾ ਰਹੀ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਸੀਐਮ ਮਾਨ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਜਾਣਕਾਰੀ ਅਨੁਸਾਰ ਰਾਜ ਚੋਣ ਕਮਿਸ਼ਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਹਾਲਾਂਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿੰਡਾਂ ਦੇ ਵਾਰਡਬੰਦੀ ਅਤੇ ਰਾਖਵੇਂਕਰਨ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕਰ ਦਿੱਤੇ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
