ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਭਗੌੜਾ ਫੂਡ ਸਪਲਾਈ ਅਧਿਕਾਰੀ ਗ੍ਰਿਫ਼ਤਾਰ


ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਅੰਮ੍ਰਿਤਸਰ ਪੁਲੀਸ ਸਟੇਸ਼ਨ ਵਿੱਚ ਦਰਜ ਇੱਕ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਮਾਰਚ 2024 ਤੋਂ ਫਰਾਰ ਸੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਣਕ ਦੇ ਸਟਾਕ ਵਿੱਚ ਹੇਰਾਫੇਰੀ ਦੇ ਇੱਕ ਮਾਮਲੇ ਵਿੱਚ ਤਫਤੀਸ਼ ਦੌਰਾਨ ਇਕੱਠੇ ਕੀਤੇ ਸਬੂਤਾਂ ਅਤੇ ਉਸਦੇ ਸਾਥੀਆਂ ਦੇ ਬਿਆਨਾਂ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸਪਾਂਸਰਸ਼ਿਪ ਅਤੇ ਪਾਲਣ ਪੋਸ਼ਣ ਸਕੀਮ ਤਹਿਤ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ: ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਉਸ ਨੇ ਹੋਰ ਦੋਸ਼ੀਆਂ ਨਾਲ ਮਿਲ ਕੇ 1 ਕਰੋੜ 25 ਲੱਖ ਰੁਪਏ ਦੀ ਕਣਕ ਦਾ ਸਰਕਾਰੀ ਸਟਾਕ ਧੋਖੇ ਨਾਲ ਵੇਚ ਦਿੱਤਾ ਸੀ। ਦੱਸਣਯੋਗ ਹੈ ਕਿ ਉਕਤ ਦੋਸ਼ੀ ਏ.ਐਫ.ਐਸ.ਓ. ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਬਿਊਰੋ ਨੇ ਉਸ ਦਾ ਇਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਯੂਨਿਟ ਅੰਮ੍ਰਿਤਸਰ ਵਿਖੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *