ਭਾਰਤੀ ਚੋਣ ਕਮਿਸ਼ਨ ਅੱਜ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 3 ਵਜੇ ਇੱਕ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਹੋਣ ਵਾਲੀਆਂ ਚੋਣਾਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ‘ਚ ਬਰਨਾਲਾ ਗਿੱਦੜਬਾਹਾ ਸੀਟ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਹੋ ਸਕਦਾ ਹੈ। ਕੁਝ ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਅਤੇ ਹਰਿਆਣਾ ਦਾ ਦੌਰਾ ਕੀਤਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।