ਪੰਜਾਬ ਸਰਕਾਰ ਅੱਜ ਤੋਂ ਨਸ਼ਾ ਤਸਕਰਾਂ ਖਿਲਾਫ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਲਈ ਹੁਣ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਗਠਨ ਕੀਤਾ ਗਿਆ ਹੈ। ਇਹ ਪਹਿਲਾਂ ਤੋਂ ਕੰਮ ਕਰ ਰਹੇ STF ਨੂੰ ਅਪਡੇਟ ਕਰਕੇ ਬਣਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਵਟਸਐਪ ਨੰਬਰ 9779100200 ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਵਿੱਚ ਬਣਨ ਵਾਲੀ ਅਤਿ-ਆਧੁਨਿਕ ਕੰਪਿਊਟਰ ਲੈਬ ਦੇ ਨਾਲ ਪੰਜਾਬ ਵਿੱਚ ਨਸ਼ਾ ਤਸਕਰਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।