ਸਿੱਧੂ ਮੂਸੇਵਾਲਾ ਕਤਲ ਕੇਸ ‘ਚ CM ਮਾਨ ਨੇ ਟਵੀਟ ਕਰਕੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਸਿੱਧੂ ਮੂਸੇਵਾਲਾ ਕਤਲ ਕੇਸ ‘ਚ CM ਮਾਨ ਨੇ ਟਵੀਟ ਕਰਕੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਦਿਨ ਦਿਹਾੜੇ ਹੋਈ ਹੱਤਿਆ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਉਨ੍ਹਾਂ ਨੇ ਟਵੀਟ ਵੀ ਕੀਤਾ ਹੈ। ਜਿਸ ਵਿੱਚ ਉਸਨੇ ਲਿਖਿਆ ਕਿ ਮੈਂ ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੇਰੀਆਂ ਦਿਲੀ ਹਮਦਰਦੀ ਅਤੇ ਦੁਆਵਾਂ ਪਰਿਵਾਰ ਅਤੇ ਦੁਨੀਆ ਭਰ ਦੇ ਉਨ੍ਹਾਂ ਦੇ ਪ੍ਰਸ਼ੰਸਕਾਂ ਨਾਲ ਹਨ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਆਪਣੇ ਦੋਸਤਾਂ ਨਾਲ ਅੱਜ ਪਿੰਡ ਜਵਾਹਰਕੇ ਦੇ ਮਾਤਾ ਰਾਣੀ ਚੌਕ ਤੋਂ ਥਾਰ ਰਾਣੀ ਗੱਡੀ ‘ਚ ਆਪਣੇ ਪਿੰਡ ਮੂਸੇ ਨੂੰ ਜਾ ਰਿਹਾ ਸੀ ਤਾਂ ਅਚਾਨਕ ਕਾਲੇ ਰੰਗ ਦੀ ਐਂਡੀਵਰ ਗੱਡੀ ‘ਚ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦਿੱਤਾ। ਸਿੱਧੂ ਮੂਸੇਵਾਲਾ ਦੀ ਬਾਂਹ ਅਤੇ ਛਾਤੀ ਵਿੱਚ ਕਈ ਗੋਲੀਆਂ ਲੱਗੀਆਂ। ਇਸ ਮੌਕੇ ਉਨ੍ਹਾਂ ਨਾਲ ਮੌਜੂਦ ਗੁਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੂਸੇ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।




Leave a Reply

Your email address will not be published. Required fields are marked *