
ਕਿਸਾਨ ਆਗੂ ਰਾਕੇਸ਼ ਟਿਕੈਤ ‘ਤੇ ਇਕ ਵਿਅਕਤੀ ਵੱਲੋਂ ਸਿਆਹੀ ਸੁੱਟੀ ਗਈ। ਉਹ ਬੈਂਗਲੁਰੂ ਦੇ ਗਾਂਧੀ ਭਵਨ ‘ਚ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਪੁਲਿਸ ਨੇ ਸਿਆਹੀ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟਣ ਵਾਲਿਆਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਦੀ ਜ਼ਿੰਮੇਵਾਰੀ ਸਥਾਨਕ ਪੁਲਿਸ ਦੀ ਹੈ। ਇੱਥੇ ਕੋਈ ਸੁਰੱਖਿਆ ਨਹੀਂ ਸੀ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਬੈਂਗਲੁਰੂ ‘ਚ ਰੈਲੀ ਕਰ ਰਹੇ ਸਨ, ਜਿੱਥੇ ਉਨ੍ਹਾਂ ‘ਤੇ ਹਮਲਾ ਹੋਇਆ।
