ਚੰਡੀਗੜ੍ਹ, 30 ਮਈ:ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਜਲਦੀ ਹੀ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਕੀਤਾ ਜਾਵੇਗਾ। ਮੂਸੇਵਾਲਾ ਦਾ ਪਰਿਵਾਰ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਿਸ਼ਤੇਦਾਰ ਹਸਪਤਾਲ ਪਹੁੰਚ ਗਏ ਹਨ। ਇਸ ਤੋਂ ਪਹਿਲਾਂ ਮੂਸੇਵਾਲਾ ਦੇ ਰਿਸ਼ਤੇਦਾਰਾਂ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਸਵੇਰੇ ਸਿੱਧੂ ਦੇ ਰਿਸ਼ਤੇਦਾਰਾਂ ਨੇ ਇਨਸਾਫ ਦੀ ਮੰਗ ਕਰਦਿਆਂ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਨਿਆਂਇਕ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਨਿਯਮਾਂ ਮੁਤਾਬਕ ਫੋਰੈਂਸਿਕ ਟੀਮ, ਉਸ ਦੇ ਪਰਿਵਾਰਕ ਮੈਂਬਰ ਅਤੇ ਪੂਰੀ ਮੈਡੀਕਲ ਟੀਮ ਮੌਕੇ ‘ਤੇ ਮੌਜੂਦ ਹੈ। ਅੱਜ ਪੋਸਟਮਾਰਟਮ ਹੋਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ‘ਚ ਕਈ ਅਹਿਮ ਗੱਲਾਂ ਸਾਹਮਣੇ ਆਈਆਂ ਹਨ, ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਿਲੇ ਸਾਰੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
The post ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਸ਼ੁਰੂ, ਪਰਿਵਾਰ ਨੇ ਕੀਤਾ ਰਾਜ਼ੀ appeared first on .
