ਅੰਮ੍ਰਿਤਸਰ (ਪੱਤਰ ਪ੍ਰੇਰਕ): ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲ ਵਾਲੇ ਨੇ ਸੰਗਤਾਂ ਦੇ ਸਹਿਯੋਗ ਨਾਲ ਅੱਜ 127 ਕੁਇੰਟਲ 90 ਕਿਲੋ ਕਣਕ ਅਤੇ 10 ਲੱਖ ਰੁਪਏ ਦੀ ਰਾਸ਼ੀ ਦਾਨ ਕੀਤੀ। ਇਸ ਮੌਕੇ ਬਾਬਾ ਜੀਤ ਸਿੰਘ ਜੌਹਲਵਾਲਾ ਨੇ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਘਰਾਂ ਦੀ ਸੇਵਾ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਹਰ ਸਿੱਖ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚ ਸੇਵਾ ਕਰਕੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਅਤੇ ਸਤਿਗੁਰੂ ਦੀ ਕਿਰਪਾ ਸਦਕਾ ਉਹ ਹਰ ਸਾਲ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਲਈ ਆਉਂਦਾ ਹੈ। ਇਸ ਮੌਕੇ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਸ: ਨਿਸ਼ਾਨ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਸਮੇਂ ਭਾਈ ਜਤਿੰਦਰ ਸਿੰਘ ਮੋਰਾਂਵਾਲੀ, ਭਾਈ ਜਸਪ੍ਰੀਤ ਸਿੰਘ, ਸ: ਮੱਖਣ ਸਿੰਘ ਨੰਬਰਦਾਰ, ਸ: ਰਸਪਿੰਦਰ ਸਿੰਘ, ਸ: ਸੁਰਜੀਤ ਸਿੰਘ, ਕਮਾਂਡੈਂਟ ਆਰ.ਪੀ ਸਿੰਘ, ਡਾ: ਸੁਖਬੀਰ ਸਿੰਘ, ਸ: ਅਵਤਾਰ ਸਿੰਘ, ਸ: ਦਲਜੀਤ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ | . ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
