ਚੰਡੀਗੜ੍ਹ, 06 ਜੂਨ 2022
ਡਾ: ਅਰੀਤ ਕੌਰ, ਪੀ.ਸੀ.ਐਮ.ਐਸ.-1, ਐਮ.ਡੀ., ਐਪੀਥੈਲੋਲੋਜੀ ਨੇ ਅੱਜ ਇੱਥੇ ਸਿਹਤ ਸੇਵਾਵਾਂ ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਦੇ ਨਾਲ-ਨਾਲ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ), ਪੰਜਾਬ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਡਾ: ਅਰੀਤ ਕੌਰ ਕੋਲ 30 ਸਾਲਾਂ ਦਾ ਤਜਰਬਾ ਹੈ ਅਤੇ ਉਹ 1990 ਵਿੱਚ ਜ਼ਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿੱਚ ਬਤੌਰ ਓਫਥੈਲਮੋਲੋਜਿਸਟ ਭਰਤੀ ਹੋਈ ਸੀ।
ਇਸ ਤੋਂ ਬਾਅਦ ਉਹ ਸੂਬੇ ਭਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਕੰਮ ਕਰਦੇ ਰਹੇ ਅਤੇ 2014 ਵਿੱਚ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਰੱਕੀ ਉਪਰੰਤ ਸਬ ਡਵੀਜ਼ਨਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ, ਜ਼ਿਲ੍ਹਾ ਰੋਪੜ ਵਿਖੇ ਸੇਵਾ ਨਿਭਾਈ ਅਤੇ ਸਾਲ 2015 ਵਿੱਚ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸਹਾਇਕ ਡਾਇਰੈਕਟਰ ਵਜੋਂ ਕੰਮ ਕੀਤਾ। ਉਸਨੇ ਅੰਨ੍ਹੇਪਣ ਦੇ ਨਿਯੰਤਰਣ ਲਈ ਰਾਸ਼ਟਰੀ ਪ੍ਰੋਗਰਾਮ ਅਤੇ ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਪੰਜਾਬ ਨੂੰ ਇਨ੍ਹਾਂ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ ਸਰਵੋਤਮ ਪ੍ਰਦਰਸ਼ਨ ਦਾ ਐਵਾਰਡ ਦਿੱਤਾ ਗਿਆ ਹੈ। ਇਸ ਤੋਂ ਬਾਅਦ 2021 ਵਿਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਨਿਯੁਕਤ ਕੀਤਾ ਗਿਆ।
ਉਨ੍ਹਾਂ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਸਮੂਹ ਸਿਹਤ ਕਰਮਚਾਰੀਆਂ ਨੂੰ ਸਮੇਂ ਸਿਰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਅਤੇ ਆਮ ਲੋਕਾਂ ਨਾਲ ਸਬੰਧਤ ਮਾਮਲਿਆਂ ਦੇ ਜਲਦੀ ਨਿਪਟਾਰੇ ‘ਤੇ ਜ਼ੋਰ ਦਿੱਤਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ ‘ਤੇ ਮਿਆਰੀ ਸਿਹਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕਣ ‘ਤੇ ਜ਼ੋਰ ਦਿੱਤਾ।
The post *ਡਾ: ਅਰੀਤ ਕੌਰ ਨੇ ਸੰਭਾਲਿਆ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ* appeared first on
