ਜਲੰਧਰ (ਪ੍ਰੋ ਪੰਜਾਬ ਟੀਵੀ) ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਜੂਨ ਨੂੰ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਤੋਂ ਦਿੱਲੀ ਏਅਰਪੋਰਟ ਲਈ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣਗੇ। ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਸਿਰਫ਼ ਇੱਕ ਨਿੱਜੀ ਕੰਪਨੀ ਦੀ ਬੱਸ ਨੂੰ ਦਿੱਲੀ ਹਵਾਈ ਅੱਡੇ ’ਤੇ ਲਿਜਾਇਆ ਜਾਂਦਾ ਸੀ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਤੋਂ ਦਿੱਲੀ ਲਈ ਵੋਲਵੋ ਬੱਸਾਂ 15 ਜੂਨ ਨੂੰ ਚਲਾਈਆਂ ਜਾਣਗੀਆਂ।