ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਦੀ ਅੱਜ ਹੋਈ ਚੋਣ ਵਿੱਚ ਦੈਨਿਕ ਸਵੇਰਾ ਦੇ ਬਿਊਰੋ ਚੀਫ਼ ਨਰੇਸ਼ ਸ਼ਰਮਾ ਨੂੰ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਦਾ ਪ੍ਰਧਾਨ ਚੁਣਿਆ ਗਿਆ ਹੈ। ਨਰੇਸ਼ ਸ਼ਰਮਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ।
ਇਸ ਦੌਰਾਨ ਰਮਨਜੀਤ ਸਿੰਘ ਅਤੇ ਹਰੀਸ਼ ਬਾਗਵਾਲਾ ਨੂੰ ਵੀ ਸਰਬਸੰਮਤੀ ਨਾਲ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦਾ ਸਕੱਤਰ ਚੁਣ ਲਿਆ ਗਿਆ ਹੈ |
ਨਵੇਂ ਚੁਣੇ ਪ੍ਰਧਾਨ ਨਰੇਸ਼ ਸ਼ਰਮਾ ਨੇ ਕਿਹਾ ਕਿ ਕਮੇਟੀ ਪੱਤਰਕਾਰਾਂ ਦੀ ਸਮੱਸਿਆ ਦੇ ਹੱਲ ਲਈ ਅੱਗੇ ਤੋਂ ਵੀ ਕੰਮ ਕਰੇਗੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ