ਅੰਮ੍ਰਿਤਸਰ ਦੇ ਮਜੀਠ ਮੰਡੀ ਇਲਾਕੇ ‘ਚ ਸੁੱਕੇ ਮੇਵੇ ਦੇ ਗੋਦਾਮ ‘ਚ ਸਵੇਰੇ 9.30 ਵਜੇ ਅੱਗ ਲੱਗ ਗਈ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਪਤਾ ਲੱਗਾ ਹੈ ਕਿ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ, ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
