ਹੁਸ਼ਿਆਰਪੁਰ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇੱਥੋਂ ਨੇੜਲੇ ਪਿੰਡ ਸ਼ੇਰਗੜ੍ਹ ਨੇੜੇ ਖੇਤਾਂ ਵਿੱਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਪਲਟ ਗਈ। ਬੱਸ ਵਿੱਚ ਕਰੀਬ 32 ਵਿਦਿਆਰਥੀ ਸਵਾਰ ਦੱਸੇ ਜਾਂਦੇ ਹਨ। ਇਸ ਹਾਦਸੇ ‘ਚ ਕਈ ਸਕੂਲੀ ਬੱਚੇ ਜ਼ਖਮੀ ਦੱਸੇ ਜਾ ਰਹੇ ਹਨ।
ਉਸ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਥਾਨਕ ਲੋਕਾਂ ਨੇ ਹਾਦਸੇ ਲਈ ਬੱਸ ਡਰਾਈਵਰ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਘਟਨਾ ਤੋਂ ਬਾਅਦ ਮਾਪੇ ਵੀ ਪਹੁੰਚ ਗਏ।
