ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੇ ਤਖਤੀਆਂ ਲੈ ਕੇ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਤਰੀਆਂ ਨੂੰ ਇਸ ਮੁੱਦੇ ‘ਤੇ ਧਿਆਨ ਦੇਣ ਲਈ ਕਿਹਾ। ਇਸ ਤੋਂ ਇਲਾਵਾ ਅਕਾਲੀ ਦਲ ਦੇ ਆਗੂਆਂ ਨੇ ਜੰਤਰ-ਮੰਤਰ ਵਿਖੇ ਵੀ ਪ੍ਰਦਰਸ਼ਨ ਕੀਤਾ।
