ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਨੂੰ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਵਿਖੇ ਪੁਲਿਸ ਨੇ ਐਨਕਾਊਂਟਰ ਦੌਰਾਨ ਢੇਰ ਕਰ ਦਿੱਤਾ।
ਬੇਰਹਿਮੀ ਨਾਲ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪੰਜਾਬ ਪੁਲਿਸ ਨੂੰ ਵਧਾਈਆਂ ਅਤੇ ਸ਼ਲਾਘਾ।@PunjabPoliceInd
— ਰਵਨੀਤ ਸਿੰਘ ਬਿੱਟੂ (@RavneetBittu) 20 ਜੁਲਾਈ, 2022
ਜਿਸ ਤੋਂ ਬਾਅਦ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਹੱਲ ਕਰਨ ਲਈ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਅਤੇ ਲਿਖਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸਫਲਤਾਪੂਰਵਕ ਸੁਲਝਾਉਣ ਲਈ ਪੰਜਾਬ ਪੁਲਿਸ ਪ੍ਰਸ਼ੰਸਾ ਅਤੇ ਵਧਾਈ ਦੀ ਹੱਕਦਾਰ ਹੈ।
ਜਾਣੋ ਕੌਣ ਸਨ ਮੂਸੇਵਾਲਾ ਨੂੰ ਮਾਰਨ ਵਾਲੇ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ, ਕਿਸਨੇ ਚਲਾਈ ਪਹਿਲੀ ਗੋਲੀ
ਦੱਸਣਯੋਗ ਹੈ ਕਿ ਬੁੱਧਵਾਰ ਸਵੇਰੇ ਅੰਮ੍ਰਿਤਸਰ ਪੁਲਿਸ ਸੂਚਨਾ ਦੇ ਆਧਾਰ ‘ਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਭਕਨਾ ਦਿਹਾਤੀ ਪਹੁੰਚੀ ਸੀ। ਜਿੱਥੇ ਪਹਿਲਾਂ ਤੋਂ ਹਥਿਆਰਾਂ ਨਾਲ ਲੈਸ ਗੈਂਗਸਟਰਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਫਾਇਰਿੰਗ ਕੀਤੀ। ਜਿਸ ਵਿੱਚ ਗੈਂਗਸਟਰ ਮਨੂ ਕੁੱਸਾ ਅਤੇ ਜਗਰੂਪ ਰੂਪਾ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਸਨ।