ਸਿੱਪੀ ਸਿੱਧੂ ਕਤਲ ਕੇਸ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਈ, ਪੜ੍ਹੋ ਖਬਰ – Punjabi News Portal


ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਸਿੱਧੂ ਉਰਫ਼ ਸਿੱਪੀ ਸਿੱਧੂ ਦੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਸਿੰਘ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ।

ਜਸਟਿਸ ਅਨੂਪ ਚਿਤਕਾਰਾ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਹਲਫਨਾਮਾ ਦਾਇਰ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਇਸ ਅਦਾਲਤ ‘ਚ ਸੁਣਵਾਈ ‘ਤੇ ਕੋਈ ਇਤਰਾਜ਼ ਨਹੀਂ ਹੈ। ਜੇਕਰ ਕਿਸੇ ਧਿਰ ਨੂੰ ਇਤਰਾਜ਼ ਹੈ ਤਾਂ ਉਹ ਇਸ ਮਾਮਲੇ ਦੀ ਸੁਣਵਾਈ ਤੋਂ ਪਿੱਛੇ ਹਟ ਸਕਦੇ ਹਨ।

ਇਸ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਕਰੀਬ ਸੱਤ ਸਾਲ ਪਹਿਲਾਂ ਸਿੱਪੀ ਸਿੱਧੂ ਦੀ ਚੰਡੀਗੜ੍ਹ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਦੱਸਣਯੋਗ ਹੈ ਕਿ ਅਨੂਪ ਚਿਤਕਾਰਾ ਇਸ ਤੋਂ ਪਹਿਲਾਂ ਹਿਮਾਚਲ ਹਾਈ ਕੋਰਟ ਵਿੱਚ ਵਕਾਲਤ ਕਰ ਚੁੱਕੇ ਹਨ ਅਤੇ ਕਲਿਆਣੀ ਦੀ ਮਾਂ ਹਿਮਾਚਲ ਹਾਈ ਕੋਰਟ ਦੀ ਚੀਫ਼ ਜਸਟਿਸ ਰਹਿ ਚੁੱਕੀ ਹੈ।

ਦੱਸਣਯੋਗ ਹੈ ਕਿ 20 ਸਤੰਬਰ 2015 ਨੂੰ ਸੈਕਟਰ 27 ਵਿੱਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਇਸ ਘਟਨਾ ਵਿੱਚ 12 ਬੋਰ ਦੀ ਬੰਦੂਕ ਦੀ ਵਰਤੋਂ ਕੀਤੀ ਗਈ ਸੀ, ਜਿਸ ਵਿੱਚੋਂ 4 ਗੋਲੀਆਂ ਚੱਲੀਆਂ ਸਨ। ਜਨਵਰੀ 2016 ਵਿੱਚ ਇਹ ਕੇਸ ਸੀਬੀਆਈ ਨੂੰ ਟਰਾਂਸਫਰ ਕਰ ਦਿੱਤਾ ਗਿਆ ਸੀ।ਸੀਬੀਆਈ ਦੀ ਜਾਂਚ ਵਿੱਚ ਮਹਿਲਾ ਦੇ ਕਤਲ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆਈ ਸੀ।

ਸਤੰਬਰ 2016 ਵਿੱਚ, ਸੀਬੀਆਈ ਨੇ ਕਾਤਲਾਂ ਬਾਰੇ ਜਾਣਕਾਰੀ ਦੇਣ ਲਈ 5 ਲੱਖ ਰੁਪਏ ਦੇ ਇਨਾਮ ਦੀ ਪੇਸ਼ਕਸ਼ ਕੀਤੀ ਸੀ, ਹਾਲਾਂਕਿ ਦਸੰਬਰ 2021 ਵਿੱਚ ਇਹ ਰਕਮ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਸੀ। 2020 ਵਿੱਚ, ਸੀਬੀਆਈ ਨੇ ਇੱਕ ‘ਅਣਟਰੇਸਡ ਰਿਪੋਰਟ’ ਦਾਇਰ ਕੀਤੀ ਸੀ।

ਦੂਜੇ ਹਥ੍ਥ ਤੇ
ਜ਼ਿਕਰਯੋਗ ਹੈ ਕਿ ਅਨੂਪ ਚਿਤਕਾਰਾ ਇਸ ਤੋਂ ਪਹਿਲਾਂ ਹਿਮਾਚਲ ਹਾਈ ਕੋਰਟ ਵਿਚ ਵਕਾਲਤ ਕਰ ਚੁੱਕੇ ਹਨ ਅਤੇ ਕਲਿਆਣੀ ਦੀ ਮਾਂ ਹਿਮਾਚਲ ਹਾਈ ਕੋਰਟ ਦੀ ਚੀਫ਼ ਜਸਟਿਸ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ: ਨੈਸ਼ਨਲ ਹੈਰਾਲਡ ਕੇਸ: ਕੇਂਦਰ ਸਰਕਾਰ ਖਿਲਾਫ ਕਾਂਗਰਸ ਵੱਲੋਂ ਵਿਆਪਕ ਪ੍ਰਦਰਸ਼ਨ…




Leave a Reply

Your email address will not be published. Required fields are marked *