ਪਟਿਆਲਾ: ਹੁਣੇ ਦੀ ਵੱਡੀ ਖ਼ਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪਟਿਆਲਾ ਤੋਂ ਦੇਵੀਗੜ੍ਹ ਜਾ ਰਹੀ PRTC ਬੱਸ ਦੇ ਡਰਾਈਵਰ ਨੂੰ ਡਰਾਈਵਿੰਗ ਸੀਟ ‘ਤੇ ਹੀ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਜਦੋਂ ਡਰਾਈਵਰ ਨੇ ਬੱਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬੱਸ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਇਸ ਦੌਰਾਨ ਡਰਾਈਵਰ ਦੀ ਮੌਤ ਹੋ ਜਾਣ ਦੀ ਸੂਚਨਾ ਹੈ ਜਦਕਿ ਸਾਰੀਆਂ ਸਵਾਰੀਆਂ ਸੁਰੱਖਿਅਤ ਹਨ। ਇਸ ਸਬੰਧੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
