ਭਾਰਤ ਨੇ ਰਾਸ਼ਟਰਮੰਡਲ ਖੇਡਾਂ ਵਿੱਚ 14 ਤਗਮੇ ਜਿੱਤੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਨੇ ਪੁਰਸ਼ਾਂ ਦੇ 109 ਕਿਲੋ ਭਾਰ ਵਰਗ ਵਿੱਚ ਭਾਰਤ ਲਈ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਪ੍ਰੀਤ ਨੇ ਸਨੈਚ ਵਿੱਚ 163 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 192 ਕਿਲੋਗ੍ਰਾਮ ਕੁੱਲ 355 ਕਿਲੋਗ੍ਰਾਮ ਭਾਰ ਚੁੱਕਿਆ। ਉਸ ਨੇ ਕਲੀਨ ਐਂਡ ਜਰਕ ਦਾ ਨਵਾਂ ਰਾਸ਼ਟਰੀ ਰਿਕਾਰਡ ਵੀ ਕਾਇਮ ਕੀਤਾ। ਇਸ ਦੇ ਨਾਲ ਹੀ ਭਾਰਤ ਨੇ ਵੇਟਲਿਫਟਿੰਗ ਵਿੱਚ 3 ਸੋਨ, 3 ਚਾਂਦੀ ਅਤੇ ਕਾਂਸੀ ਦੇ ਤਮਗਿਆਂ ਦੇ ਨਾਲ 9 ਤਗਮੇ ਜਿੱਤੇ ਹਨ। ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਦਾ ਇਹ 14ਵਾਂ ਤਮਗਾ ਹੈ।
ਕੈਮਰੂਨ ਦੇ ਵੇਟਲਿਫਟਰ ਪੇਰੀਕਲਸ ਨਿਆਬੇਊ ਜੂਨੀਅਰ ਨੇ ਕੁੱਲ 361 ਕਿਲੋਗ੍ਰਾਮ (ਸਨੈਚ ਵਿੱਚ 160 ਅਤੇ ਕਲੀਨ ਐਂਡ ਜਰਕ ਵਿੱਚ 201) ਭਾਰ ਚੁੱਕ ਕੇ ਸੋਨ ਤਗ਼ਮਾ ਜਿੱਤਿਆ। ਸਮੋਆਨ ਵੇਟਲਿਫਟਰ ਜੈਕ ਹਿਤਿਲਾ ਓਪਲੋਗੇ ਦੂਜੇ ਸਥਾਨ ‘ਤੇ ਰਹੇ ਅਤੇ ਚਾਂਦੀ ਦਾ ਤਗਮਾ ਜਿੱਤਿਆ। ਉਸਨੇ ਸਨੈਚ ਵਿੱਚ 164 ਕਿਲੋ ਅਤੇ ਕਲੀਨ ਐਂਡ ਜਰਕ ਵਿੱਚ 194 ਕਿਲੋ ਸਮੇਤ ਕੁੱਲ 358 ਕਿਲੋਗ੍ਰਾਮ ਭਾਰ ਚੁੱਕਿਆ।
ਲਵਪ੍ਰੀਤ ਨੇ ਸਨੈਚ ਵਿੱਚ ਆਪਣੀ ਪਹਿਲੀ ਕੋਸ਼ਿਸ਼ ਵਿੱਚ 157 ਕਿਲੋ ਭਾਰ ਚੁੱਕਿਆ। ਲਵਪ੍ਰੀਤ ਨੇ ਸਨੈਚ ਵਿੱਚ ਆਪਣੀ ਦੂਜੀ ਕੋਸ਼ਿਸ਼ ਵਿੱਚ 161 ਕਿਲੋਗ੍ਰਾਮ ਅਤੇ ਆਖਰੀ ਕੋਸ਼ਿਸ਼ ਵਿੱਚ 163 ਕਿਲੋਗ੍ਰਾਮ ਭਾਰ ਚੁੱਕਿਆ। ਸਨੈਚ ਰਾਊਂਡ ਖਤਮ ਹੋਣ ਤੋਂ ਬਾਅਦ ਲਵਪ੍ਰੀਤ ਤੀਜੇ ਸਥਾਨ ‘ਤੇ ਰਿਹਾ।
ਭਾਰਤ ਦੇ ਲਵਪ੍ਰੀਤ ਸਿੰਘ ਨੇ ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਸਨੈਚ ਰਾਊਂਡ ਦੀ ਪਹਿਲੀ ਕੋਸ਼ਿਸ਼ ਵਿੱਚ 185 ਕਿਲੋਗ੍ਰਾਮ ਭਾਰ ਚੁੱਕਿਆ। ਇਸ ਦੇ ਨਾਲ ਹੀ ਉਸ ਨੇ ਕਲੀਨ ਐਂਡ ਜਰਕ ਵਿੱਚ ਆਪਣੀ ਦੂਜੀ ਕੋਸ਼ਿਸ਼ ਵਿੱਚ 189 ਕਿਲੋ ਭਾਰ ਚੁੱਕਿਆ। ਤੀਜੀ ਕੋਸ਼ਿਸ਼ ਵਿੱਚ ਉਸ ਨੇ 192 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਕੁੱਲ 355 ਕਿਲੋਗ੍ਰਾਮ ਭਾਰ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ।
