ਪੰਜਾਬ: 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਰੱਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਸਰਕਾਰੀ ਕਾਲਜਾਂ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਸਰਕਾਰ ਨੇ ਇਨ੍ਹਾਂ ਅਸਾਮੀਆਂ ਲਈ ਸਿਰਫ਼ ਪਾਰਟ ਟਾਈਮ, ਗੈਸਟ ਫੈਕਲਟੀ ਅਤੇ ਸਰਕਾਰੀ ਕਾਲਜਾਂ ਵਿੱਚ ਕੰਟਰੈਕਟ ਵਰਕ ਲਈ ਪੰਜ ਹੋਰ ਅੰਕ ਦੇਣ ਦਾ ਫੈਸਲਾ ਕੀਤਾ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਜਸਟਿਸ ਮਹਾਵੀਰ ਸਿੰਘ ਸਿੰਧੂ ਨੇ ਇਸ ਨਿਯੁਕਤੀ ਪ੍ਰਕਿਰਿਆ ਵਿਰੁੱਧ ਦਾਇਰ ਕਈ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਹ ਹੁਕਮ ਦਿੱਤੇ ਹਨ।
