ਈਸੜੂ (ਖੰਨਾ) ਵਿਖੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ


ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। CM Resign: ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਸਿਆਸਤ ਵਿੱਚ ਆਇਆ ਵੱਡਾ ਬਦਲਾਅ D5 Channel Punjabi ਇਸ ਬਾਰੇ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਹਰ ਸਾਲ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *