ਪੰਜਾਬ ‘ਚ ‘ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਲਾਗੂ, ਰਾਜਪਾਲ ਨੇ ਦਿੱਤੀ ਮਨਜ਼ੂਰੀ


ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਵਿੱਚ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਆਪਣੇ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਰਾਜਪਾਲ ਨੇ ‘ਇੱਕ ਵਿਧਾਇਕ ਇੱਕ ਪੈਨਸ਼ਨ’ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਇਸ ਨਾਲ ਲੋਕਾਂ ਦੇ ਟੈਕਸ ਦੀ ਕਾਫੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪੈਸਾ ਲੀਡਰਾਂ ’ਤੇ ਨਹੀਂ ਸਗੋਂ ਲੋਕਾਂ ਦੇ ਕੰਮਾਂ ’ਤੇ ਖਰਚ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਇਸ ਯੋਜਨਾ ਨਾਲ ਸਬੰਧਤ ਫਾਈਲ ਲੰਬੇ ਸਮੇਂ ਤੋਂ ਰਾਜਪਾਲ ਕੋਲ ਪੈਂਡਿੰਗ ਸੀ, ਜਿਸ ਨੂੰ ਅੱਜ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ।

ਪਹਿਲਾਂ ਹਰ ਮਿਆਦ ਲਈ ਵੱਖਰੀ ਪੈਨਸ਼ਨ ਮਿਲਦੀ ਸੀ
ਹੁਣ ਤੱਕ ਸੂਬੇ ਵਿੱਚ ਹਰ ਪੀਰੀਅਡ ਲਈ ਵੱਖਰੀ ਪੈਨਸ਼ਨ ਹੁੰਦੀ ਸੀ। ਜੇਕਰ ਕੋਈ ਆਗੂ 5 ਵਾਰ ਵਿਧਾਇਕ ਬਣਿਆ ਤਾਂ ਉਸ ਨੂੰ 5 ਪੈਨਸ਼ਨਾਂ ਮਿਲਦੀਆਂ ਸਨ, ਪਰ ਹੁਣ ਉਸ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ।



Leave a Reply

Your email address will not be published. Required fields are marked *