ਪਟਿਆਲਾ ਜੇਲ ‘ਚ ਬੰਦ ਗਾਇਕ ਦਲੇਰ ਮਹਿੰਦੀ ਦੀ ਵੀ ਵਿਗੜ ਗਈ ਸਿਹਤ, ਹਸਪਤਾਲ ‘ਚ ਭਰਤੀ


ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੇਰ ਰਾਤ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾਂਦਾ ਹੈ ਕਿ ਪਟਿਆਲਾ ਜੇਲ ‘ਚ ਬੰਦ ਗਾਇਕ ਦੇ ਲੀਵਰ ‘ਚ ਦੇਰ ਰਾਤ ਖਰਾਬੀ ਆ ਗਈ, ਜਿਸ ਕਾਰਨ ਉਨ੍ਹਾਂ ਨੂੰ ਅਚਾਨਕ ਹਸਪਤਾਲ ਲਿਜਾਇਆ ਗਿਆ।

ਦੱਸ ਦੇਈਏ ਕਿ ਦਲੇਰ ਮਹਿੰਦੀ 19 ਸਾਲ ਪੁਰਾਣੇ ਕਬੂਤਰ ਰੇਸਿੰਗ ਮਾਮਲੇ ਵਿੱਚ 2 ਸਾਲ ਦੀ ਸਜ਼ਾ ਕੱਟ ਰਿਹਾ ਹੈ। ਸਾਲ 2003 ਵਿੱਚ ਪਟਿਆਲਾ ਪੁਲੀਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਵਾਸੀ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ’ਤੇ ਦਲੇਰ ਮਹਿੰਦੀ, ਉਸ ਦੇ ਭਰਾ ਸ਼ਮਸ਼ੇਰ ਸਿੰਘ, ਧਿਆਨ ਸਿੰਘ ਅਤੇ ਬੁਲਬੁਲ ਮਹਿਤਾ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਬਖਸ਼ੀਸ਼ ਸਿੰਘ ਨੇ ਕਿਹਾ ਸੀ ਕਿ ਦਲੇਰ ਮਹਿੰਦੀ ਨੇ 20 ਲੱਖ ਰੁਪਏ ਲੈ ਕੇ ਵਿਦੇਸ਼ ਭੇਜਣ ਦਾ ਭਰੋਸਾ ਦਿੱਤਾ ਸੀ। ਹਾਲਾਂਕਿ, ਨਾ ਤਾਂ ਉਸ ਨੂੰ ਬਾਹਰ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ। ਇਸ ਮਾਮਲੇ ‘ਚ ਦਲੇਰ ਮਹਿੰਦੀ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ‘ਤੇ 15 ਸਤੰਬਰ ਨੂੰ ਸੁਣਵਾਈ ਹੋਵੇਗੀ।

Leave a Reply

Your email address will not be published. Required fields are marked *