ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਭਰੋਸੇ ਤੋਂ ਬਾਅਦ ਸੂਬੇ ਦੇ ਪ੍ਰਾਈਵੇਟ ਬੱਸ ਅਪਰੇਟਰਾਂ ਨੇ ਆਪਣਾ ਪ੍ਰਸਤਾਵਿਤ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ ਹੈ। ਵਿਵਾਦ, ਪਰਿਵਾਰ ਆਇਆ ਅੱਗੇ D5 Channel Punjabi ਪੰਜਾਬ ਭਵਨ ਵਿਖੇ ਪ੍ਰਾਈਵੇਟ ਬੱਸ ਅਪਰੇਟਰਾਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਨੇ ਬੱਸ ਅਪਰੇਟਰਾਂ ਦੀਆਂ ਮੰਗਾਂ ‘ਤੇ ਇਕ-ਇਕ ਕਰਕੇ ਚਰਚਾ ਕੀਤੀ। ਮੰਤਰੀਆਂ ਨੇ ਭਰੋਸਾ ਦਿੱਤਾ ਕਿ ਮਾਨਯੋਗ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ। D5 Channel Punjabi ਕੈਬਨਿਟ ਮੰਤਰੀਆਂ ਨੇ ਕਿਹਾ ਕਿ ਸਰਕਾਰ ਦੀ ਨੀਤੀ ਸਭ ਨੂੰ ਵੱਖ-ਵੱਖ ਖੇਤਰਾਂ ਵਿੱਚ ਬਿਨਾਂ ਭੇਦਭਾਵ ਦੇ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਬੱਸ ਅਪਰੇਟਰ ਇੰਡਸਟਰੀ ਨਾਲ ਵੀ ਵੱਡੀ ਗਿਣਤੀ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਰਾਹਤ ਦੇਣ ਲਈ ਐਮਨੈਸਟੀ ਸਕੀਮ ਸ਼ੁਰੂ ਕੀਤੀ ਸੀ। D5 Channel Punjabi ਮੰਤਰੀਆਂ ਦੇ ਭਰੋਸੇ ਤੋਂ ਬਾਅਦ ਸਮੂਹ ਬੱਸ ਅਪਰੇਟਰਾਂ ਦੀ ਜਥੇਬੰਦੀ ਪੰਜਾਬ ਮੋਟਰ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਅਗਲਾ ਰੋਸ ਪ੍ਰੋਗਰਾਮ ਰੱਦ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
