ਚੰਡੀਗੜ੍ਹ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁਭ ਮੌਕੇ ‘ਤੇ ਸੂਬੇ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ। ਅਮਨ ਅਰੋੜਾ ਨੇ ਆਪਣੇ ਵਧਾਈ ਸੰਦੇਸ਼ ਵਿੱਚ ਲੋਕਾਂ ਨੂੰ ਕਿਹਾ ਕਿ ਸਾਨੂੰ ਇਹ ਪਵਿੱਤਰ ਦਿਹਾੜਾ ਬਿਨਾਂ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਮਨਾਉਣਾ ਚਾਹੀਦਾ ਹੈ ਤਾਂ ਜੋ ਸਮਾਜਿਕ ਸਾਂਝ, ਸ਼ਾਂਤੀ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਸੂਬਾ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਨੂੰ ਸਹੀ ਮਾਰਗ ਦਰਸਾਉਣ ਅਤੇ ਉਸ ‘ਤੇ ਚੱਲਣ ਦਾ ਬਲ ਬਖਸ਼ਣ ਤਾਂ ਜੋ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਖੁਸ਼ਹਾਲ ਅਤੇ ਮੋਹਰੀ ਸੂਬਾ ਬਣਾਇਆ ਜਾ ਸਕੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
