ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ


ਪਾਕਿਸਤਾਨ: ਪਾਕਿਸਤਾਨ ‘ਚ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਇਮਰਾਨ ਖਾਨ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਅੱਤਵਾਦ ਵਿਰੋਧੀ ਕਾਨੂੰਨ ਦੇ ਤਹਿਤ ਵਾਰੰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ‘ਤੇ ਅੱਤਵਾਦ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਹੈ। ਇਮਰਾਨ ਖਿਲਾਫ ਅੱਤਵਾਦ ਵਿਰੋਧੀ ਐਕਟ ਦੀ ਧਾਰਾ 7 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। Delhi Chalo Protest: ਦਿੱਲੀ ‘ਚ ਕਿਸਾਨਾਂ ਨੇ ਜ਼ਮੀਨਾਂ, ਲੀਜ਼ਾਂ ‘ਤੇ ਲਗਾਈ ਰੋਕ, ਮਾਹੌਲ ਖਰਾਬ D5 Channel Punjabi ਇਸ ਦੇ ਨਾਲ ਹੀ ਇਮਰਾਨ ਖਾਨ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 20 ਅਗਸਤ ਨੂੰ ਇਸਲਾਮਾਬਾਦ ‘ਚ ਇਕ ਰੈਲੀ ਦੌਰਾਨ ਇਮਰਾਨ ਖਾਨ ਨੇ ਮਹਿਲਾ ਜੱਜਾਂ ਅਤੇ ਪੁਲਸ ਅਧਿਕਾਰੀਆਂ ਖਿਲਾਫ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਇਸ ਦੌਰਾਨ ਇਮਰਾਨ ਦੀ ਪਾਰਟੀ ਪੀਟੀਆਈ ਦੀ ਕਾਨੂੰਨੀ ਟੀਮ ਨੇ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਇਸਲਾਮਾਬਾਦ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਹੈ। Akali Dal News: ਇਕਬਾਲ ਝੂੰਦਾਂ ਦਾ ਯੂ-ਟਰਨ, ਇੰਨਾ ਵੱਡਾ ਬਿਆਨ, ਸੋਚਣ ਵਾਲਾ ਹੈ ਅਕਾਲੀ ਦਲ ਦੇ ਸੂਤਰਾਂ ਅਨੁਸਾਰ, ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਮਰਾਨ ਖਾਨ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਦੇ ਵੀ ਕਿਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ। ਇਸ ਲੇਖ ਵਿੱਚ ਬੇਦਾਅਵਾ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *