ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪਿਕ ਤਮਗਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਨੌਕਰੀਆਂ ਨਾ ਮਿਲਣ ਦਾ ਮੁੱਦਾ ਉਠਾਇਆ ਹੈ। ਦੱਸ ਦਈਏ ਕਿ ਕੱਲ੍ਹ ਤਗਮਾ ਜੇਤੂ ਟੀਮ ਦਾ ਹਿੱਸਾ ਰਹੇ ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ‘ਚ ਨੌਕਰੀਆਂ ਨਾ ਮਿਲਣ ਦੀ ਗੱਲ ਕਹੀ ਸੀ। ਜਿਸ ਬਾਰੇ ਕੈਪਟਨ ਨੇ ਟਵੀਟ ਕੀਤਾ ਕਿ “ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਓਲੰਪਿਕ ਸਟਾਰ ਜਿਨ੍ਹਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਜਿਨ੍ਹਾਂ ਨੂੰ ਮੈਂ ਨਿੱਜੀ ਤੌਰ ‘ਤੇ ਚੈੱਕ ਅਤੇ ਜੁਆਇਨਿੰਗ ਲੈਟਰ ਸੌਂਪਿਆ, ਉਨ੍ਹਾਂ ਦਾ ਬਣਦਾ ਹੱਕ ਅਜੇ ਤੱਕ ਨਹੀਂ ਮਿਲਿਆ। ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ ਇਸ ਮੁੱਦੇ ‘ਤੇ ਜਲਦੀ ਕਾਰਵਾਈ ਕੀਤੀ ਜਾਵੇ ਅਤੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣ।ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਸਾਡੇ ਓਲੰਪਿਕ ਸਟਾਰ ਜਿਨ੍ਹਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਜਿਨ੍ਹਾਂ ਨੂੰ ਮੈਂ ਨਿੱਜੀ ਤੌਰ ‘ਤੇ ਚੈੱਕ ਅਤੇ ਜੁਆਇਨਿੰਗ ਲੈਟਰ ਸੌਂਪੇ ਹਨ। ਉਨ੍ਹਾਂ ਦਾ ਬਕਾਇਆ ਨਹੀਂ ਮਿਲਿਆ। ਮੈਂ @PunjabGovtIndia ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੇ ਕੇਸ ਨੂੰ ਤੇਜ਼ ਕਰੇ ਅਤੇ ਉਨ੍ਹਾਂ ਦੇ ਨਿਯੁਕਤੀ ਪੱਤਰ ਸੌਂਪੇ। pic.twitter.com/c7Ohtg1AGf — ਕੈਪਟਨ ਅਮਰਿੰਦਰ ਸਿੰਘ (@capt_amarinder) 24 ਅਗਸਤ, 2022 ਪੋਸਟ ਬੇਦਾਅਵਾ ਵਿਚਾਰ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਦੇਣਦਾਰੀ ਨਹੀਂ ਲੈਂਦਾ ਹੈ।