ਪੰਜਾਬ ‘ਚ ਵੱਡਾ ਹਾਦਸਾ, ਸਕੂਲ ਵੈਨ ਦੀ ਭਿਆਨਕ ਟੱਕਰ, 5 ਸਾਲਾ ਬੱਚੇ ਦੀ ਮੌਤ

ਮੰਗਲਵਾਰ ਸਵੇਰੇ ਨਜ਼ਦੀਕੀ ਪਿੰਡ ਲੋਪੇ ਵਿੱਚ ਮੋਟਰਸਾਈਕਲ ਸਵਾਰਾਂ ਨੂੰ ਸਕੂਲ ਵੈਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਮਾਸੂਮ 5 ਸਾਲਾ ਬੱਚੇ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਚਾਲਕ ਜੋ ਕਿ ਮ੍ਰਿਤਕ ਬੱਚੇ ਦਾ ਚਾਚਾ ਸੀ, ਗੰਭੀਰ ਜ਼ਖ਼ਮੀ ਹੋ ਗਿਆ। ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੀ ਦੀ ਮਾਂ ਵੀ ਜ਼ਖਮੀ ਹੋ ਗਈ ਪਰ ਉਸ ਦੀ ਹਾਲਤ ਸਥਿਰ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਖੰਨਾ ਦੀ ਰਹਿਣ ਵਾਲੀ ਤਰਨਜੀਤ ਕੌਰ ਆਪਣੇ 5 ਸਾਲਾ ਬੱਚੇ ਯਸ਼ਰਾਜ ਸਿੰਘ ਨਾਲ ਪਿੰਡ ਲੋਪੇ (ਸਮਰਾਲਾ) ਸਥਿਤ ਆਪਣੇ ਨਾਨਕੇ ਘਰ ਰਹਿਣ ਆਈ ਹੋਈ ਸੀ। ਅੱਜ ਸਵੇਰੇ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਤੀਜੇ ਨੂੰ ਮੋਟਰਸਾਈਕਲ ’ਤੇ ਛੱਡਣ ਜਾ ਰਿਹਾ ਸੀ। ਇਸ ਦੌਰਾਨ ਜਿਵੇਂ ਹੀ ਉਹ ਲੋਪੇ ਪਿੰਡ ਤੋਂ ਨਿਕਲਿਆ ਤਾਂ ਸਾਹਮਣੇ ਤੋਂ ਆ ਰਹੀ ਇੱਕ ਨਿੱਜੀ ਸਕੂਲ ਦੀ ਵੈਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਘਟਨਾ ਵਿੱਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਉਸ ਦਾ ਚਾਚਾ ਇੰਦਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਬੱਚੇ ਦੀ ਮਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਫਰਾਰ ਸਕੂਲ ਵੈਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

 

Leave a Reply

Your email address will not be published. Required fields are marked *