ਮੋਗਾ-ਫ਼ਿਰੋਜ਼ਪੁਰ ਰੋਡ ‘ਤੇ ਬੁੱਧਵਾਰ ਸਵੇਰੇ 5.30 ਵਜੇ ਦੇ ਕਰੀਬ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ ਜਦੋਂ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਵੈਨ ਪਿੰਡ ਡਗਰੂ ਨੇੜੇ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਰੀਬ 10-12 ਸ਼ਰਧਾਲੂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਉਕਤ ਸ਼ਰਧਾਲੂ ਇਕ ਪਿਕਅੱਪ ਵੈਨ ‘ਚ ਸ੍ਰੀ ਆਨੰਦਪੁਰ ਸਾਹਿਬ ਹੋਲਾ ਮੁਹੱਲਾ ਤੋਂ ਵਾਪਸ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਖਮੀ ਸ਼ਰਧਾਲੂਆਂ ‘ਚੋਂ ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਉਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਬਾਕੀ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਗਾ ਦੇ ਸਰਕਾਰੀ ਹਸਪਤਾਲ ਦਾ ਐਮਰਜੈਂਸੀ ਸਟਾਫ ਪੂਰੀ ਤਰ੍ਹਾਂ ਚੌਕਸ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਪਿਕਅੱਪ ਵੈਨ ਦੇ ਡਰਾਈਵਰ ਦੇ ਸੌਂ ਜਾਣ ਕਾਰਨ ਵਾਪਰਿਆ।
ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।