ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋਡੀ ਦੀ ਸ਼ੁੱਕਰਵਾਰ ਦੇਰ ਸ਼ਾਮ ਆਈ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਓਐਸਡੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਡਿਪਟੀ ਸਪੀਕਰ ਦੀ ਸਿਹਤ ਪਿਛਲੇ ਤਿੰਨ-ਚਾਰ ਦਿਨਾਂ ਤੋਂ ਵਿਗੜ ਰਹੀ ਸੀ।
ਇਸ ਕਾਰਨ ਉਸ ਨੇ ਚੰਡੀਗੜ੍ਹ ਵਿਖੇ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਸਪੀਕਰ ਗੜ੍ਹਸ਼ੰਕਰ ਸਥਿਤ ਆਪਣੇ ਘਰ ਵਿਚ ਆਈਸੋਲੇਸ਼ਨ ਵਿਚ ਚਲੇ ਗਏ ਹਨ ਅਤੇ ਉਹ ਕੁਝ ਦਿਨਾਂ ਲਈ ਆਮ ਲੋਕਾਂ ਨੂੰ ਨਹੀਂ ਮਿਲ ਸਕਣਗੇ।
