AAP ਨੇਤਾ ਸੰਜੇ ਸਿੰਘ ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਅਦਾਲਤ ‘ਚ ਪੇਸ਼, ਬਿਕਰਮ ਮਜੀਠੀਆ ਨੇ ਮੈਡੀਕਲ ਆਧਾਰ ‘ਤੇ ਪੇਸ਼ੀ ਤੋਂ ਮੰਗੀ ਛੋਟ ⋆ D5 News


ਅੰਮ੍ਰਿਤਸਰ: ‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਮਾਮਲੇ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ। ਸੰਜੇ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗ ਨੂੰ ਲੈ ਕੇ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਕੇਸ ਦੀ ਪੈਰਵੀ ਕਰ ਰਹੇ ਵਕੀਲ ਪਰਮਿੰਦਰ ਸਿੰਘ ਸੇਠੀ ਨੇ ਦੱਸਿਆ ਕਿ ਅੱਜ ਬਿਕਰਮ ਮਜੀਠੀਆ ਨੇ ਅਦਾਲਤ ਵਿੱਚ ਸੰਜੇ ਸਿੰਘ ਦੀ ਸ਼ਨਾਖਤ ਕਰਨੀ ਸੀ, ਪਰ ਉਹ ਕਿਸੇ ਕਾਰਨ ਅਦਾਲਤ ਵਿੱਚ ਨਹੀਂ ਪਹੁੰਚ ਸਕੇ। ਤਰਨਤਾਰਨ ਨਿਊਜ਼: ਕਸੂਤਾ ਫਸਿਆ ਪੁਲਿਸ ਮੁਲਾਜ਼ਮ, ਅਦਾਲਤ ਦਾ ਫੈਸਲਾ, ਡਿੱਗੀ ਗਾਜਰ D5 Channel Punjabi ਦੱਸਿਆ ਜਾ ਰਿਹਾ ਹੈ ਕਿ ਬਿਕਰਮ ਮਜੀਠੀਆ ਨੇ ਮੈਡੀਕਲ ਆਧਾਰ ‘ਤੇ ਪੇਸ਼ੀ ਤੋਂ ਮੰਗੀ ਛੋਟ। ਤੁਹਾਨੂੰ ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਆਗੂਆਂ ਨੇ ਬਿਕਰਮ ਮਜੀਠੀਆ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੇਤਾ ਆਸ਼ੀਸ਼ ਖੇਤਾਨ ਨੇ ਵੀ ਇਹ ਇਲਜ਼ਾਮ ਲਗਾਇਆ ਪਰ ਬਾਅਦ ‘ਚ ਉਨ੍ਹਾਂ ਨੇ ਮੁਆਫੀ ਮੰਗ ਲਈ ਪਰ ਸੰਜੇ ਸਿੰਘ ਆਪਣੇ ਬਿਆਨ ‘ਤੇ ਅੜੇ ਰਹੇ। ਸੰਜੇ ਸਿੰਘ ਮਾਮਲੇ ‘ਚ ਕਈ ਵਾਰ ਪੇਸ਼ ਹੋ ਚੁੱਕੇ ਹਨ। ਮਜੀਠੀਆ ਦੇ ਅੱਜ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਇੱਕ ਵਾਰ ਫਿਰ ਮੁਲਤਵੀ ਹੋ ਸਕਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *