Site icon Geo Punjab

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ 

ਅਕਾਲੀ ਦਲ ਅੰਮ੍ਰਿਤਸਰ ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਇਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਬਣਾਇਆ ਹੈ।


MP ਦਫਤਰ ਸੰਗਰੂਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਲੋਕ ਸਭਾ ਦੀ ਚੋਣ ਲੜਨ ਵਾਲੇ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਪਾਰਟੀ ਕਿਸਾਨਾਂ, ਮਜ਼ਦੂਰਾਂ, ਘੱਟ ਗਿਣਤੀ ਵਰਗ, ਅਨੁਸੂਚਿਤ ਜਾਤੀ ਵਰਗ ਦੇ ਹੱਕਾਂ ਦੀ ਰਾਖੀ, ਆਮ ਲੋਕਾਂ ਲਈ ਬਰਾਬਰ ਸਿਹਤ ਅਤੇ ਵਿੱਦਿਅਕ ਸਹੂਲਤਾਂ ਦੇ ਮੁੱਦਿਆਂ ‘ਤੇ ਲੋਕ ਸਭਾ ਚੋਣਾਂ ਲੜੇਗੀ।ਉਨ੍ਹਾਂ ਅੱਗੇ ਕਿਹਾ ਕਿ ਲੋਕ ਇਸ ਵਾਰ ਦਿੱਲੀ ਪੱਖੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਹਰਾ ਕੇ ਲੋਕਾਂ ਦੇ ਹਿੱਤਾਂ ਲਈ ਖੜਨ ਵਾਲੇ ਉਮੀਦਵਾਰਾਂ ਨੂੰ ਜਿਤਾ ਕੇ ਲੋਕ ਸਭਾ ਵਿੱਚ ਭੇਜਣਗੇ। ਦੱਸ ਦਈਏ ਕਿ ਭੁਪਿੰਦਰ ਸਿੰਘ ਭੁੱਲਰ ਬ.ਦਮਾ.ਸ਼ ਜੈਪਾਲ ਭੁੱਲਰ ਦੇ ਪਿਤਾ ਹਨ। ਉਨ੍ਹਾਂ ਨੂੰ ਪਾਰਟੀ ਨੇ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

 

 

Exit mobile version