ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ,ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਕਿਸਾਨਾਂ ਦੇ ਦਿੱਲੀ ਵੱਲ ਕੂਚ ਨੂੰ ਰੋਕਣ ਲਈ ਸੋਮਵਾਰ ਦੇਰ ਰਾਤ ਤੱਕ ਚੱਲੀ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਾਲੇ ਹੋਈ ਮੈਰਾਥਨ ਮੀਟਿੰਗ ਦੌਰਾਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦਾ ਮੁੱਦਾ ਭਖ ਗਿਆ। ਇਹ ਮੀਟਿੰਗ ਬੇਸਿੱਟਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਚੰਡੀਗੜ੍ਹ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਹਨ। ਖਾਸ ਤੌਰ ‘ਤੇ ਪੁਲਿਸ ਵੱਲੋਂ ਪੰਜਾਬ ਨਾਲ ਜੁੜਦੀਆਂ ਸਾਰੀਆਂ ਸੜਕਾਂ ‘ਤੇ ਬੈਰੀਕੇਡ ਲਗਾ ਕੇ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ।

ਚੰਡੀਗੜ੍ਹ ਪੁਲਿਸ ਦੀ ਐਡਵਾਈਜ਼ਰੀ

ਚੰਡੀਗੜ੍ਹ ਪੁਲਿਸ ਨੇ ਇਹ ਯਕੀਨੀ ਬਣਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਸ਼ਹਿਰ ਦੇ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ। ਲੋਕਾਂ ਨੂੰ ਚੰਡੀਗੜ੍ਹ ਸਰਹੱਦ ਨਾਲ ਲੱਗਦੇ ਬੈਰੀਅਰਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਮਟੌਰ ਬੈਰੀਅਰ (ਸੈਕਟਰ 51-52 ਡਿਵਾਈਡਿੰਗ ਰੋਡ), ਫਰਨੀਚਰ ਮਾਰਕੀਟ ਬੈਰੀਅਰ (ਸੈਕਟਰ 53-54), ਬਡਹੇੜੀ ਬੈਰੀਅਰ (ਸੈਕਟਰ 54-55), ਸੈਕਟਰ 55-56 ਡਿਵਾਈਡਿੰਗ ਰੋਡ, ਪਿੰਡ ਪਲਸੌਰਾ ਨੇੜੇ ਮੁਹਾਲੀ ਬੈਰੀਅਰ, ਮੋਟਰ ਮਾਰਕੀਟ ਨੇੜੇ ਫੈਦਾ ਬੈਰੀਅਰ, ਜ਼ੀਰਕਪੁਰ ਬੈਰੀਅਰ, ਮੁੱਲਾਪੁਰ ਬੈਰੀਅਰ, ਨਵਾਂਗਾਓਂ ਬੈਰੀਅਰ, ਢਿੱਲੋਂ ਬੈਰੀਅਰ, ਹਾਊਸਿੰਗ ਬੋਰਡ ਲਾਈਟ ਪੁਆਇੰਟ, ਮਨੀਮਾਜਰਾ। ਇਸ ਲਈ ਜਨਤਾ ਨੂੰ ਇੱਥੇ ਨਾ ਆਉਣ ਦੀ ਸਲਾਹ ਦਿੱਤੀ ਗਈ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *