Site icon Geo Punjab

ਜੁੜਵਾਂ ਬੱਚਿਆਂ ਦੇ ਜਨਮ ਦੀ ਖਬਰ ਦੇ ਵਿਚਕਾਰ ਮੂਸੇਵਾਲਾ ਦੇ ਪਿਤਾ ਨੇ ਸ਼ੇਅਰ ਕੀਤੀ ਖਾਸ ਪੋਸਟ, ਕੀਤੀ ਇਹ ਅਪੀਲ

ਜੁੜਵਾਂ ਬੱਚਿਆਂ ਦੇ ਜਨਮ ਦੀ ਖਬਰ ਦੇ ਵਿਚਕਾਰ ਮੂਸੇਵਾਲਾ ਦੇ ਪਿਤਾ ਨੇ ਸ਼ੇਅਰ ਕੀਤੀ ਖਾਸ ਪੋਸਟ, ਕੀਤੀ ਇਹ ਅਪੀਲ

ਕਈ ਦਿਨਾਂ ਤੋਂ ਲਗਾਤਾਰ ਖਬਰਾਂ ਆ ਰਹੀਆਂ ਹਨ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ‘ਚ ਕਿਲਕਾਰੀਆਂ ਗੂੰਜ਼ਣ ਵਾਲੀਆਂ ਹਨ।ਸੂਤਰਾਂ ਅਨੁਸਾਰ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਗਰਭਵਤੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਾਇਆ ਗਿਆ ਹੈ।ਇਸੇ ਦੌਰਾਨ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਫੇਸਬੁੱਕ ਦੇ ਰਾਹੀਂ ਇੱਕ ਪੋਸਟ ਸ਼ੇਅਰ ਕਰਕੇ ਸਿੱਧੁ ਦੇ ਚਾਹੁਣ ਵਾਲਿਆਂ ਦਾ ਧੰਨਵਾਦ ਵਿਅਕਤ ਕੀਤਾ ਹੈ।

ਬਲਕੌਰ ਸਿੰਘ ਨੇ ਲਿਖਿਆ ਸਿੱਧੂ ਦੇ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ, ਜੋ ਸਾਡੇ ਪਰਿਵਾਰ ਦੇ ਪ੍ਰਤੀ ਫਿਕਰਮੰਦ ਹਨ।ਪਰ ਅਸੀਂ ਅਨਰੋਧ ਕਰਦੇ ਹਾਂ ਕਿ ਕਈ ਅਫਵਾਹਾਂ ਸਾਡੇ ਪਰਿਵਾਰ ਨੂੰ ਲੈ ਕੇ ਚਲਾਈ ਜਾ ਰਹੀ ਹੈ, ਉਨ੍ਹਾਂ ‘ਤੇ ਯਕੀਨ ਨਹੀਂ ਕੀਤਾ ਜਾਵੇ।ਜੋ ਵੀ ਖਬਰ ਹੋਵੇਗੀ, ਪਰਿਵਾਰ ਵਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਚਰਨ ਕੌਰ ਦੀ ਪ੍ਰੈਗਨੈਂਸੀ ਦੀ ਖਬਰ ਫਰਵਰੀ ਮਹੀਨੇ ‘ਚ ਸਾਹਮਣੇ ਆਈ ਸੀ।ਉਹ 58 ਸਾਲ ਦੀ ਉਮਰ ‘ਚ ਆਈਵੀਐਫ ਰਾਹੀਂ ਮਾਂ ਬਣਨ ਜਾ ਰਹੀ ਹੈ।ਮਹੱਤਵਪੂਰਨ ਹੈ ਕਿ ਮੂਸੇਵਾਲਾ ਦੀ 29 ਮਾਰਚ 2022 ‘ਚ ਮਾਨਸਾ ਦੇ ਜਵਾਹਰਕੇ ‘ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।ਉਹ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version