Site icon Geo Punjab

ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੀ ਹਾਲਤ ਗੰਭੀਰ, ਖੂਨ ਦੀ ਉਲਟੀਆਂ

ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਦੀ ਹਾਲਤ ਗੰਭੀਰ, ਖੂਨ ਦੀ ਉਲਟੀਆਂ

ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ (Amritpal Singh health) ਗਈ ਹੈ। ਇਹ ਦਾਅਵਾ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ ਖੂਨ ਦੀ ਉਲਟੀ ਹੋਈ ਸੀ। ਜਿਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਉਸ ਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿਚ ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ।ਐਡਵੋਕੇਟ ਖਾਲਸਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਾਨੂੰਨੀ ਤੌਰ ਉਤੇ ਆਪਣਾ ਲੀਗਲ ਐਡਵਾਈਜ਼ਰ ਤੇ ਬੁਲਾਰਾ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇੱਕ ਕਾਪੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਭੇਜੀ ਹੈ।

ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version