ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ, ਜਿਸ ਨਾਲ ਪੂਰੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ।
ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ ਵਿੱਚ ਹੋਇਆ ਸੀ। ਮਾਡਲਿੰਗ ਤੋਂ ਬਾਅਦ ਗਾਇਕੀ ਵਿੱਚ ਕਰੀਅਰ ਬਣਾਇਆ। ਅਨਮੋਲ ਗਗਨ ਮਾਨ ਦਾ ਪੰਜਾਬੀ ਗਾਇਕੀ ਤੋਂ ਮੰਤਰੀ ਤੱਕ ਦਾ ਸਫ਼ਰ ਬਹੁਤ ਦਿਲਚਸਪ ਹੈ। ਉਹ 2020 ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਨੂੰ ਲਗਭਗ 37,718 ਵੋਟਾਂ ਨਾਲ ਹਰਾਇਆ।
ਸੂਤਰਾਂ ਨੇ ਦੱਸਿਆ ਕਿ ਅਨਮੋਲ ਗਗਨ ਮਾਨ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਚੋਣਾਂ ਦੌਰਾਨ ਕੇਜਰੀਵਾਲ ਨੇ ਖਰੜ ਵਿਧਾਨ ਸਭਾ ਹਲਕੇ ਵਿੱਚ ਘਰ-ਘਰ ਜਾ ਕੇ ਅਨਮੋਲ ਗਗਨ ਮਾਨ ਲਈ ਚੋਣ ਪ੍ਰਚਾਰ ਵੀ ਕੀਤਾ ਸੀ। ਇਹ ਵੀ ਜ਼ਿਕਰਯੋਗ ਹੈ ਕਿ ਅਨਮੋਲ ਨੇ ਪਾਰਟੀ ਦੇ ਪ੍ਰਚਾਰ ਲਈ ਇੱਕ ਗੀਤ ਵੀ ਤਿਆਰ ਕੀਤਾ ਸੀ।