Site icon Geo Punjab

ਰਿਸ਼ਵਤ ਲੈਂਦਿਆਂ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਿਆਂ ਸਹਾਇਕ ਖਜ਼ਾਨਾ ਅਫਸਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਦੇ ਸਹਾਇਕ ਖਜ਼ਾਨਾ ਅਫਸਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਮੁਨੀਸ਼ ਕੁਮਾਰ ਸਹਾਇਕ ਖਜ਼ਾਨਾ ਅਫਸਰ (ਏ.ਟੀ.ਓ.) ਅੰਮ੍ਰਿਤਸਰ ਨੂੰ ਪੈਨਸ਼ਨ ਕੇਸ ਪਾਸ ਕਰਵਾਉਣ ਦੇ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਾਇਆ ਹੈ ਕਿ ਉਕਤ ਦੋਸ਼ੀ ਏ.ਟੀ.ਓ.ਉਸ ਦਾ ਪੈਨਸ਼ਨ ਕੇਸ ਪਾਸ ਕਰਵਾਉਣ ਲਈ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

 

ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version