Admin

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾੳੇੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਸਟੇਡੀਅਮ ਦੇ ਨਿਰਮਾਣ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਵੀ ਦਿੱਤੀ ਰੂਪਨਗਰ, 27 ਅਕਤੂਬਰ: ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ…

Read More
ਕਿਸਾਨਾਂ ਦੇ ਅੰਦੋਲਨ ‘ਤੇ ਸ਼ਾਹ ਨੂੰ ਮਿਲਣ ਲਈ ਗੈਰ-ਸਿਆਸੀ ਖੇਤੀ ਮਾਹਿਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ

ਕਿਸਾਨਾਂ ਦੇ ਅੰਦੋਲਨ ‘ਤੇ ਸ਼ਾਹ ਨੂੰ ਮਿਲਣ ਲਈ ਗੈਰ-ਸਿਆਸੀ ਖੇਤੀ ਮਾਹਿਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ

ਚੰਡੀਗੜ੍ਹ (27.10.2021 ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਛੇਤੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਖੇਤੀ ਮਾਹਿਰਾਂ ਦੇ ਇੱਕ ਗੈਰ-ਸਿਆਸੀ ਵਫ਼ਦ ਦੀ ਅਗਵਾਈ ਕਰਨਗੇ।ਬੁੱਧਵਾਰ ਨੂੰ ਇੱਥੇ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ…

Read More
ਪੰਜਾਬ ਦਾ ਨਿਵੇਸ਼ ਸੰਮੇਲਨ 2021 ਵੱਡਾ ਫਲਾਪ ਸ਼ੋਅ : ਅਕਾਲੀ ਦਲ

ਪੰਜਾਬ ਦਾ ਨਿਵੇਸ਼ ਸੰਮੇਲਨ 2021 ਵੱਡਾ ਫਲਾਪ ਸ਼ੋਅ : ਅਕਾਲੀ ਦਲ

ਇੰਡਸਟਰੀ ਨੇ ਕਾਂਗਰਸ ਸਰਕਾਰ ਦੀਆਂ ਇੰਡਸਟਰੀ ਵਿਰੋਧੀ ਨੀਤੀਆਂ ਦੇ ਕਾਰਨ ਕੋਈ ਠੋਸ ਨਿਵੇਸ਼ ਕਰਨ ਤੋਂ ਇਨਕਾਰ ਕੀਤਾ : ਮਹੇਸ਼ਇੰਦਰ ਸਿੰਘ ਗਰੇਵਾਲ ਕਿਹਾ ਕਿ ਨਿਵੇਸ਼ਕ ਹੈਰਾਨ ਕਿ ਮੁੱਖ ਮੰਤਰੀ ਨੇ ਨਵੇਂ ਨਿਵੇਸ਼ ਤੇ ਮੌਜੂਦਾ ਪ੍ਰਾਜੈਕਟਾਂ ਵਿਚ ਵਾਧੇ ਲਈ ਕੋਈ ਵਿਸ਼ੇਸ਼ ਰਿਆਇਤਾਂ ਦਾ ਐਲਾਨ ਨਹੀਂ ਕੀਤਾ ਲੁਧਿਆਣਾ, 27 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਥੇ ਹੋਏ…

Read More
ਕਾਂਗਰਸ ਨੂੰ ਝਟਕਾ ਦੇ ਕੇ ਕਈ ਅਹੁਦੇਦਾਰ ਹੋਏ ‘ਆਪ’ ਵਿੱਚ ਹੋਏ ਸ਼ਾਮਲ–ਲੁਧਿਆਣਾ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਜਰਨਲ ਸਕੱਤਰ ਰਹੇ ਅਸ਼ੋਕ ਪਰਾਸ਼ਰ ਨੇ ਸਮਰਥਕਾਂ ਨਾਲ ਚੁਕਿਆ ਝਾੜੂ

ਕਾਂਗਰਸ ਨੂੰ ਝਟਕਾ ਦੇ ਕੇ ਕਈ ਅਹੁਦੇਦਾਰ ਹੋਏਆਪਵਿੱਚ ਹੋਏ ਸ਼ਾਮਲ
ਲੁਧਿਆਣਾ ਵਿੱਚ ਕਾਂਗਰਸ ਦੇ ਹਲਕਾ ਇੰਚਾਰਜ ਅਤੇ ਜਰਨਲ ਸਕੱਤਰ ਰਹੇ ਅਸ਼ੋਕ ਪਰਾਸ਼ਰ ਨੇ ਸਮਰਥਕਾਂ ਨਾਲ ਚੁਕਿਆ ਝਾੜੂ

*ਚੰਡੀਗੜ੍ਹ, 27 ਅਕਤੂਬਰ* ਸੱਤਾਧਾਰੀ ਕਾਂਗਰਸ ਨੂੰ ਝਟਕਾ ਦਿੰਦਿਆਂ ਲੁਧਿਆਣਾ ਦੇ ਕਾਂਗਰਸੀ ਦਿੱਗਜ ਆਗੂ ਅਸ਼ੋਕ ਪੱਪੀ ਪਰਾਸ਼ਰ (ਪੱਪੀ ਪਰਾਸ਼ਰ) ਆਪਣੇ ਵੱਡੀ ਗਿਣਤੀ ਸਰਮਥਕਾਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ, ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ…

Read More
ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕਦਮ– ਕਦਮ ‘ਤੇ ਧੋਖੇ ਕੀਤੇ: ਹਰਪਾਲ ਸਿੰਘ ਚੀਮਾ– ਸਰਕਾਰੀ ਨੌਕਰੀਆਂ ‘ਚ ਸੂਬੇ ਦੀ ਨੌਜਵਾਨੀ ਦੀ ਪਿੱਠ ‘ਚ ਛੁਰੇ ਮਾਰ ਰਹੀ ਹੈ ਚੰਨੀ ਸਰਕਾਰ: ਮੀਤ ਹੇਅਰ– ਬੇਰੁਜ਼ਗਾਰਾਂ ਦੀ ਹਾਜ਼ਰੀ ‘ਚ ‘ਆਪ‘ ਨੇ ਸਰਕਾਰੀ ਭਰਤੀ ਪ੍ਰਕਿਰਿਆ ਅਤੇ ਨੀਤੀਆਂ ‘ਤੇ ਚੁੱਕੇ ਸਵਾਲ– ਪੰਜਾਬ ਡੋਮੀਸਾਇਲ ‘ਤੇ ਵਾਧੂ ਨੰਬਰ, ਵੇਟਿੰਗ ਲਿਸਟ, ਟਾਟਾ ਕੰਪਨੀ ਦੀ ਗੜਬੜੀ, ਆਫ਼ਲਾਇਨ ਪ੍ਰੀਖਿਆ, ਉਮਰ ਦੀ ਸੀਮਾ ਅਤੇ ਹੋਰ ਮੁੱਦੇ ਵੀ ਉਠਾਏ– ਟਾਟਾ ਕੰਪਨੀ ਦੀ ਥਾਂ ਪੀ.ਐਸ.ਐਸ.ਐਸ ਬੋਰਡ ਅਤੇ ਪੀ.ਪੀ.ਐਸ.ਸੀ ਰਾਹੀਂ ਭਰਤੀ ‘ਤੇ ਦਿੱਤਾ ਜ਼ੋਰ

ਕਾਂਗਰਸ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕਦਮਕਦਮਤੇ ਧੋਖੇ ਕੀਤੇ: ਹਰਪਾਲ ਸਿੰਘ ਚੀਮਾ
ਸਰਕਾਰੀ ਨੌਕਰੀਆਂ ਸੂਬੇ ਦੀ ਨੌਜਵਾਨੀ ਦੀ ਪਿੱਠ ਛੁਰੇ ਮਾਰ ਰਹੀ ਹੈ ਚੰਨੀ ਸਰਕਾਰ: ਮੀਤ ਹੇਅਰ
ਬੇਰੁਜ਼ਗਾਰਾਂ ਦੀ ਹਾਜ਼ਰੀਆਪਨੇ ਸਰਕਾਰੀ ਭਰਤੀ ਪ੍ਰਕਿਰਿਆ ਅਤੇ ਨੀਤੀਆਂਤੇ ਚੁੱਕੇ ਸਵਾਲ
ਪੰਜਾਬ ਡੋਮੀਸਾਇਲਤੇ ਵਾਧੂ ਨੰਬਰ, ਵੇਟਿੰਗ ਲਿਸਟ, ਟਾਟਾ ਕੰਪਨੀ ਦੀ ਗੜਬੜੀ, ਆਫ਼ਲਾਇਨ ਪ੍ਰੀਖਿਆ, ਉਮਰ ਦੀ ਸੀਮਾ ਅਤੇ ਹੋਰ ਮੁੱਦੇ ਵੀ ਉਠਾਏ
ਟਾਟਾ ਕੰਪਨੀ ਦੀ ਥਾਂ ਪੀ.ਐਸ.ਐਸ.ਐਸ ਬੋਰਡ ਅਤੇ ਪੀ.ਪੀ.ਐਸ.ਸੀ ਰਾਹੀਂ ਭਰਤੀਤੇ ਦਿੱਤਾ ਜ਼ੋਰ

*ਚੰਡੀਗੜ੍ਹ, 27 ਅਕਤੂਬਰ* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਉੱਤੇ ਪੰਜਾਬ ਦੇ ਬੇਰੁਜ਼ਗਾਰਾਂ ਨਾਲ ਕਦਮ -ਕਦਮ ‘ਤੇ ਧੋਖੇ ਅਤੇ ਲੁੱਟ- ਖਸੁੱਟ ਕਰਨ ਦੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਨੌਕਰੀਆਂ ਦੀ ਭਰਤੀ ‘ਚ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਪੰਜਾਬ ਵਾਸੀਆਂ ਨਾਲ ਪੱਖਪਾਤ ਕੀਤਾ ਜਾਂਦਾ ਹੈ। ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਭਰਤੀ…

Read More
ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ‘ਚ ਦੇਰੀ ਹੋਣੀ ਸੰਭਵ

ਪੰਜਾਬ ਦੇ ਡੀਜੀਪੀ ਦੀ ਨਿਯੁਕਤੀ ‘ਚ ਦੇਰੀ ਹੋਣੀ ਸੰਭਵ

ਯੂਪੀਐਸਸੀ ਨੇ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਮੰਗਿਆ ਜਵਾਬਭੇਜੇ ਗਏ ਪੈਨਲ ‘ਚ ਕਲੈਰੀਕਲ ਗਲਤੀਆਂ ਹੋਣ ਦਾ ਦਿੱਤਾ ਹਵਾਲਾਚੰਡੀਗੜ੍ਹ/27ਅਕਤੂਬਰ/:ਪੰਜਾਬ ਵਿੱਚ ਯਕੀਨੀ ਤੌਰ ‘ਤੇ ਡੀਜੀਪੀ ਦੀ ਨਿਯੁਕਤੀ ਵਿੱਚ ਦੇਰੀ ਹੋ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਯੂਪੀਐਸਸੀ ਨੂੰ ਭੇਜੇ ਪੈਨਲ ਵਿੱਚ ਕੁਝ ਕਲੈਰੀਕਲ ਗਲਤੀਆਂ ਸਾਹਮਣੇ ਆਈਆਂ ਹਨ। ਜਿਸ ਕਾਰਨ ਇਸ ਸਬੰਧੀ ਪੰਜਾਬ ਦੇ ਗ੍ਰਹਿ ਵਿਭਾਗ ਤੋਂ ਸਪੱਸ਼ਟੀਕਰਨ ਮੰਗਿਆ…

Read More
ਕੈਪਟਨ ਅਮਰਿੰਦਰ ਨੂੰ ਸਿਆਸੀ ਇਤਿਹਾਸ ‘ਚ ਜੈਚੰਦ ਵਜੋਂ ਯਾਦ ਕੀਤਾ ਜਾਵੇਗਾ:ਨਵਜੋਤ ਸਿੱਧੂ

ਕੈਪਟਨ ਅਮਰਿੰਦਰ ਨੂੰ ਸਿਆਸੀ ਇਤਿਹਾਸ ‘ਚ ਜੈਚੰਦ ਵਜੋਂ ਯਾਦ ਕੀਤਾ ਜਾਵੇਗਾ:ਨਵਜੋਤ ਸਿੱਧੂ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਨਵੀਂ ਸਿਆਸੀ ਪਾਰਟੀ ਬਣਾਉਣ ਤੋਂ ਬਾਦ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ‘ਤੇ ਲਗਾਤਾਰ ਕਈ ਟਵੀਟ ਕਰਦਿਆਂ ਨਿਸ਼ਾਨੇ ਸਾਧੇ।ਉਨ੍ਹਾਂ ਕਿਹਾ ਕਿ ਕੋਈ ਦੁੱਖ ਨਹੀਂ ਕਿ ਤੁਹਾਨੂੰ ਬੇਇੱਜ਼ਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਤੁਸੀਂ 18 ਨੁਕਾਤੀ ਏਜੰਡੇ ‘ਤੇ ਪੰਜਾਬ ਦੇ ਸਭ ਤੋਂ ਘਟੀਆ ਪ੍ਰਦਰਸ਼ਨ ਕਰਨ ਵਾਲੇ ਮੁੱਖ ਮੰਤਰੀ ਹੋ।ਤੁਹਾਨੂੰ ਪੰਜਾਬ ਦੇ ਸਿਆਸੀ…

Read More
ਪ੍ਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ

ਪ੍ਰਗਟ ਸਿੰਘ ਵੱਲੋਂ ਕੈਪਟਨ ਅਮਰਿੰਦਰ ਨੂੰ ਜਲੰਧਰ ਕੈਂਟ ਤੋਂ ਚੋਣ ਲੜਨ ਦੀ ਚੁਣੌਤੀ

ਪੰਜਾਬ ਸਰਕਾਰ ਦੇ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਖਿਲਾਫ ਚੋਣ ਲੜਨ ਦੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਚਾਹੁਣ ਤਾਂ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਕੇ ਦੇਖ ਲੈਣ। ਕੈਪਟਨ ਨੇ ਨਵਜੋਤ ਸਿੱਧੂ ਨੂੰ ਚੋਣਾਂ ਵਿੱਚ ਹਰਾਉਣ ਦੀ ਗੱਲ ਕਹੀ ਸੀ। ਜਿਸ ਦੇ ਜਵਾਬ ਵਿੱਚ ਪਰਗਟ ਨੇ…

Read More
ਮੁੱਖ ਮੰਤਰੀ ਦਫ਼ਤਰ, ਪੰਜਾਬਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨਹਲਵਾਰਾ ਏਅਰਪੋਰਟ ਅੱਠ ਮਹੀਨਿਆਂ ਅੰਦਰ ਹੋ ਜਾਵੇਗਾ ਕਾਰਜਸ਼ੀਲ, 15 ਨਵੰਬਰ ਨੂੰ ਰੱਖਿਆ ਜਾਵੇਗਾ ਨੀਂਹ ਪੱਧਰਕਾਰੋਬਾਰ ਅਤੇ ਉਦਯੋਗ ਲਈ ਕੀਤੀਆਂ ਵੱਡੀਆਂ ਪਹਿਲਕਦਮੀਆਂ/ਰਿਆਇਤਾਂ ਬਾਰੇ ਦਿੱਤੀ ਜਾਣਕਾਰੀਲੁਧਿਆਣਾ, 27 ਅਕਤੂਬਰ:ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾਵਿਸ਼ੇਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਸ. ਚੰਨੀ ਨੇ ਸਪੱਸ਼ਟ ਤੌਰਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਵਿੱਚ ਭਰੋਸਾ ਪੈਦਾ ਕਰਨ ਵਾਸਤੇ ਕੀਤੀਆਂ ਵੱਡੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਸੂਬੇ ਦੀ ਉਦਯੋਗਿਕ ਰਾਜਧਾਨੀ ਵਿਖੇ ਬੁਲਾਈ ਗਈ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਨਿਵੇਸ਼ਕ ਪੱਖੀ ਪਹਿਲਕਦਮੀਆਂ ਅਤੇ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੀਐਸਟੀ ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਕਾਰਨ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਫਸਰਾਂ ਅੱਗੇ ਆਪਣੇ ਆਪ ਨੂੰ ਪੇਸ਼ ਕਰਨ ਦੀ ਲੋੜ ਨਹੀਂ ਹੈ। ਸ. ਚੰਨੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਵਿੱਚ ਪਹਿਲਾਂ 14 ਵਿਅਕਤੀਆਂ ਵਾਲੀ ਮੋਬਾਈਲ ਸਕੁਐਡ ਨੂੰ ਵੀ ਘਟਾ ਕੇ ਸਿਰਫ਼ ਚਾਰ ਵਿਅਕਤੀਆਂ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ 2011 ਤੋਂ ਪ੍ਰਚਲਿਤ ਸੰਸਥਾਗਤ ਟੈਕਸ ਵੀ ਖ਼ਤਮ ਕਰ ਦਿੱਤਾ ਗਿਆ ਹੈ।ਮੁੱਖ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ), ਪੰਜਾਬ ਵਿੱਤੀ ਨਿਗਮ (ਪੀਐਫਸੀ) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਵਿੱਚ ਡਿਫਾਲਟਰਾਂ ਲਈ ਯਕਮੁਸ਼ਤ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਸ. ਚੰਨੀ ਨੇ ਇਹ ਵੀ ਕਿਹਾ ਕਿ ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਪਲਾਟ ਧਾਰਕਾਂ ਲਈ ਮੁਆਫ਼ੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨਾਂ ‘ਤੇ ਫਿਕਸਡ ਚਾਰਜਿਜ਼ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇੱਕ ਹੋਰ ਨਿਵੇਸ਼ਕ ਪੱਖੀ ਪਹਿਲਕਦਮੀ ਵਿੱਚ ਸ. ਚੰਨੀ ਨੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸ਼ਾਹਿਤ ਕਰਨ ਹਿੱਤ ਉਦਯੋਗ ਨੂੰ ਮੌਜੂਦਾ 6 ਕਰਮਾਂ ਤੋਂ ਘਟਾ ਕੇ 4 ਕਰਮਾਂ ਤੱਕ ਕਰਨ ਲਈ ਸ਼ਰਤ ਵਿੱਚ ਢਿੱਲ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਚੇਂਜ ਆਫ਼ ਲੈਂਡ ਯੂਜ਼ ਪ੍ਰਕਿਰਿਆ ਨੂੰ ਸਰਲ ਬਣਾਵੇਗੀ ਤਾਂ ਜੋ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਉੱਦਮ ਸਥਾਪਤ ਕਰਨ ਲਈ ਸਹੂਲਤ ਦਿੱਤੀ ਜਾ ਸਕੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦ ਪਾਰੋਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਵਿਖੇ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ।ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਖੇਤਰ ਵਿੱਚ ਮਨੋਰੰਜਨ ਸਬੰਧੀ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੰਜਾਬੀ ਕਲਾ, ਸੱਭਿਆਚਾਰ ਅਤੇ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਨੇੜੇ ਇੱਕ ਫਿਲਮ ਸਿਟੀ ਸਥਾਪਤ ਕਰੇਗੀ।ਆਪਣੇ ਸੰਬੋਧਨ ਵਿੱਚ ਉਦਯੋਗ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਿਆ ਹੈ।ਉਦਯੋਗ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਦਯੋਗਿਕ ਗਤੀਵਿਧੀਆਂ ਦੇ ਹੱਬ ਵਜੋਂ ਉਭਰੇਗਾ। ਉਹਨਾਂ ਕਿਹਾ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇਸ਼ ਪੰਜਾਬ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸ. ਕੋਟਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।ਇਸ ਮੌਕੇ ਧੰਨਵਾਦ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਉਦਯੋਗ ਨੂੰ ਨਵੀਂ ਸਿਖਰ ‘ਤੇ ਲਿਜਾਣ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਅਤੇ ਨਿਵੇਸ਼ਕ ਪੱਖੀ ਪਹੁੰਚ ਦੀ ਸ਼ਲਾਘਾ ਕੀਤੀ।ਇਸ ਦੌਰਾਨ, ਮਲਹੋਤਰਾ ਗਰੁੱਪ ਦੀ ਚੇਅਰਪਰਸਨ ਮੀਨੂੰ ਮਲਹੋਤਰਾ ਨੇ ਰੀਅਲ ਅਸਟੇਟ ਸੈਕਟਰ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਕੀਤੀ ਅਤੇ ਵਰਧਮਾਨ ਟੈਕਸਟਾਈਲ ਦੇ ਵਾਈਸ ਚੇਅਰਮੈਨ ਅਤੇ ਐਮਡੀ ਸੁਚਿਤਾ ਓਸਵਾਲ ਜੈਨ ਨੇ ਸੂਬੇ ਵਿੱਚ ਆਪਣੀ ਕੰਪਨੀ ਦੀਆਂ 400 ਕਰੋੜ ਰੁਪਏ ਦੀਆਂ ਵਿਸਤਾਰ ਯੋਜਨਾਵਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਇੰਟਰਨੈਸ਼ਨਲ ਟਰੈਕਟਰਜ਼ ਦੇ ਉਪ ਪ੍ਰਧਾਨ ਸ੍ਰੀ ਏ.ਐਸ. ਮਿੱਤਲ ਨੇ ਸੂਬੇ ਵਿੱਚ ਇੱਕ ਹੋਰ ਅਤਿ ਆਧੁਨਿਕ ਟਰੈਕਟਰ ਫੈਕਟਰੀ ਸਥਾਪਤ ਕਰਨ ਦਾ ਐਲਾਨ ਕੀਤਾ। ਪੀ.ਐਚ.ਡੀ ਚੈਂਬਰ ਦੇ ਪੰਜਾਬ ਦੇ ਕੋ-ਚੇਅਰਮੈਨ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸੰਸਥਾਪਕ ਕਿਰਨ ਗਿਲਹੋਤਰਾ ਨੇ ਲੋਕ ਹਿੱਤ ਵਿੱਚ ਵਿਸ਼ਵ ਭਰ ਤੋਂ 60 ਉਦਯੋਗਪਤੀਆਂ ਵੱਲੋਂ 10 ਸਾਲਾਂ ਵਿਚ 2000 ਕਰੋੜ ਦੇ ਨਿਵੇਸ਼ ਨਾਲ ਪਲਾਕਸ਼ਾ ਦੇ ਸੁਪਨੇ ਸਾਕਾਰ ਕਰਨ ਵਿੱਚ ਸਹਿਯੋਗ ਕਰਨ ਲਈ ਨਿਵੇਸ਼ ਪੰਜਾਬ ਦਾ ਧੰਨਵਾਦ ਕੀਤਾ।ਪੀਐਚਡੀ ਸੀਸੀਆਈ ਦੇ ਚੇਅਰਮੈਨ ਕਰਨ ਗਿਲਹੋਤਰਾ, ਸੀਆਈਆਈ ਦੇ ਚੇਅਰਮੈਨ ਭਵਦੀਪ ਸਰਦਾਨਾ, ਸੇਵੀ ਇੰਟਰਨੈਸ਼ਨਲ ਲਿਮਟਿਡ ਦੇ ਡਾਇਰੈਕਟਰ ਮੁਕੁਲ ਵਰਮਾ, ਵਿਵਾਚੈਮ ਇੰਟਰਮੀਡੀਏਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵਿਜੇ ਗਰਗ, ਵਾਈਬਰਾਕਾਸਟਿਕਸ ਦੇ ਪ੍ਰਧਾਨ ਜਗਮਿੰਦਰ ਸਿੰਘ ਬਾਵਾ, ਸਨਜਿਨ ਇੰਡੀਆ ਜੀਨੋ ਪਾਰਕ ਦੇ ਐਮਡੀ, ਪ੍ਰਧਾਨ, ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਗਰੁੱਪ ਚੇਅਰਮੈਨ, ਮਲਹੋਤਰਾ ਗਰੁੱਪ ਮੀਨੂੰ ਮਲਹੋਤਰਾ, ਡਿਵੈਲਪਮੈਂਟ ਸੈਂਟਰ ਹੈੱਡ, ਇਨਫੋਸਿਸ ਸਮੀਰ ਗੋਇਲ, ਵਾਈਸ-ਚੇਅਰਮੈਨ ਅਤੇ ਐਮਡੀ ਨਾਹਰ ਇੰਡਸਟਰੀਜ਼ ਵਰਧਮਾਨ ਟੈਕਸਟਾਈਲ ਕਮਲ ਓਸਵਾਲ ਅਤੇ ਵਾਈਸ ਪ੍ਰੈਜ਼ੀਡੈਂਟ, ਇੰਟਰਨੈਸ਼ਨਲ ਟਰੈਕਟਰ ਲਿਮਟਿਡ ਏ.ਐੱਸ. ਮਿੱਤਲ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਸੂਬੇ ਵਿੱਚ ਆਰਥਿਕ ਪੁਨਰ-ਉਥਾਨ ਦਾ ਇੱਕ ਨਵਾਂ ਅਧਿਆਏ ਲਿਖਣ ਲਈ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਪਹੁੰਚ ਅਧੀਨ ਉਦਯੋਗਿਕ ਵਿਕਾਸ ਵਿੱਚ ਪਾਏ ਗਏ ਵੱਡੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਨਿਵੇਸ਼ ਪੰਜਾਬ ਦੇ ਜ਼ਿਲ੍ਹਾ ਪੱਧਰੀ ਦਫਤਰਾਂ ਦਾ ਡਿਜੀਟਲ ਤੌਰ ਉੱਤੇ ਉਦਘਾਟਨ ਕੀਤਾ। ਉਹਨਾਂ ਨੇ ਨਿਵੇਸ਼ ਪੰਜਾਬ ਵੱਲੋਂ ਕੀਤਿਆਂ ਪਹਿਲਕਦਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਤਾਂ ਕਿ ਵਪਾਰ ਦੇ ਵਿਆਪਕ ਵਿਕਾਸ ਨੂੰ ਹੁਲਾਰਾ ਮਿਲ ਸਕੇ।ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਗੁਰਕੀਰਤ ਸਿੰਘ ਕੋਟਲੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਵਿਜੈ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੰਜੇ ਤਲਵਾੜ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਅਮਰੀਕ ਸਿੰਘ ਢਿੱਲੋਂ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਕੇ. ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਸ੍ਰੀ ਤੇਜਵੀਰ ਸਿੰਘ, ਨਿਵੇਸ਼ ਪੰਜਾਬ ਦੇ ਸੀਈਓ ਸ੍ਰੀ ਰਜਤ ਅਗਰਵਾਲ ਵੀ ਹਾਜ਼ਰ ਸਨ।

ਮੁੱਖ ਮੰਤਰੀ ਦਫ਼ਤਰ, ਪੰਜਾਬ
ਮੁੱਖ ਮੰਤਰੀ ਵੱਲੋਂ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ
ਹਲਵਾਰਾ ਏਅਰਪੋਰਟ ਅੱਠ ਮਹੀਨਿਆਂ ਅੰਦਰ ਹੋ ਜਾਵੇਗਾ ਕਾਰਜਸ਼ੀਲ, 15 ਨਵੰਬਰ ਨੂੰ ਰੱਖਿਆ ਜਾਵੇਗਾ ਨੀਂਹ ਪੱਧਰ
ਕਾਰੋਬਾਰ ਅਤੇ ਉਦਯੋਗ ਲਈ ਕੀਤੀਆਂ ਵੱਡੀਆਂ ਪਹਿਲਕਦਮੀਆਂ/ਰਿਆਇਤਾਂ ਬਾਰੇ ਦਿੱਤੀ ਜਾਣਕਾਰੀ
ਲੁਧਿਆਣਾ, 27 ਅਕਤੂਬਰ:
ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਭਾਈਵਾਲੀ, ਆਦਾਨ-ਪ੍ਰਦਾਨ ਅਤੇ ਵਿਕਾਸ ਦੀ ਗਾਥਾ: ਨਿਵੇਸ਼ਕਾਂ ਦਾ ਭਰੋਸਾਵਿਸ਼ੇਤੇ ਕਰਵਾਏ ਗਏ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਉਦਯੋਗਪਤੀਆਂ, ਵਪਾਰੀਆਂ ਅਤੇ ਸੰਭਾਵੀ ਉੱਦਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਹੋਰ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। ਸ. ਚੰਨੀ ਨੇ ਸਪੱਸ਼ਟ ਤੌਰਤੇ ਕਿਹਾ ਕਿ ਇਹ ਉਦਯੋਗਿਕ ਪੱਖੀ ਪਹਿਲਕਦਮੀ ਵੱਡੇ ਪੱਧਰ ਤੇ ਨਿਵੇਸ਼ ਕਰਨ ਲਈ ਉਨ੍ਹਾਂ ਦੇ ਮਨੋਬਲ ਨੂੰ ਹੁਲਾਰਾ ਦੇਵੇਗੀ ਅਤੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਦਯੋਗ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂਤੇ ਪਹੁੰਚਾਉਣ ਲਈ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਕੰਮ ਕਰੇਗੀ।
ਖਿੱਤੇ ਵਿੱਚ ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਣ ਲਈ ਬਿਹਤਰੀਨ ਹਵਾਈ ਸੰਪਰਕ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਹਲਵਾਰਾ (ਲੁਧਿਆਣਾ) ਵਿਖੇ ਬਣਨ ਵਾਲੇ ਗ੍ਰੀਨ ਫੀਲਡ ਹਵਾਈ ਅੱਡੇ ਦਾ 15 ਨਵੰਬਰ ਨੂੰ ਨੀਂਹ ਪੱਥਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਹ ਵੱਕਾਰੀ ਹਵਾਈ ਅੱਡਾ ਅੱਠ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਸੂਬੇ ਵਿੱਚ ਵਪਾਰ ਕਰਨ ਨੂੰ ਸੁਖਾਲਾ ਬਣਾਉਣ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਅੰਦਰ ਹੀ ਨਹੀਂ ਸਗੋਂ ਵਿਸ਼ਵ ਭਰ ਵਿੱਚ ਮੋਹਰੀ ਰਾਜ ਵਜੋਂ ਉਭਾਰਨ ਲਈ ਵਪਾਰ ਅਤੇ ਉਦਯੋਗ ਨੂੰ ਭਰਪੂਰ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਉਦਯੋਗਪਤੀਆਂ ਅਤੇ ਵਪਾਰੀਆਂ ਵਿੱਚ ਭਰੋਸਾ ਪੈਦਾ ਕਰਨ ਵਾਸਤੇ ਕੀਤੀਆਂ ਵੱਡੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਇੱਥੇ ਸੂਬੇ ਦੀ ਉਦਯੋਗਿਕ ਰਾਜਧਾਨੀ ਵਿਖੇ ਬੁਲਾਈ ਗਈ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਕਈ ਨਿਵੇਸ਼ਕ ਪੱਖੀ ਪਹਿਲਕਦਮੀਆਂ ਅਤੇ ਰਿਆਇਤਾਂ ਨੂੰ ਪ੍ਰਵਾਨਗੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੀਐਸਟੀ ਅਤੇ ਵੈਟ ਦੀ ਬਿਨਾਂ ਹਾਜ਼ਰ ਹੋਏ ਮੁਲਾਂਕਣ ਦੀ ਇਜਾਜ਼ਤ ਦੇ ਦਿੱਤੀ ਹੈ, ਜਿਸ ਕਾਰਨ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਟੈਕਸ ਅਫਸਰਾਂ ਅੱਗੇ ਆਪਣੇ ਆਪ ਨੂੰ ਪੇਸ਼ ਕਰਨ ਦੀ ਲੋੜ ਨਹੀਂ ਹੈ। ਸ. ਚੰਨੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਵਿੱਚ ਪਹਿਲਾਂ 14 ਵਿਅਕਤੀਆਂ ਵਾਲੀ ਮੋਬਾਈਲ ਸਕੁਐਡ ਨੂੰ ਵੀ ਘਟਾ ਕੇ ਸਿਰਫ਼ ਚਾਰ ਵਿਅਕਤੀਆਂ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਵਪਾਰ ਅਤੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ 2011 ਤੋਂ ਪ੍ਰਚਲਿਤ ਸੰਸਥਾਗਤ ਟੈਕਸ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ), ਪੰਜਾਬ ਵਿੱਤੀ ਨਿਗਮ (ਪੀਐਫਸੀ) ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀਏਆਈਸੀ) ਵਿੱਚ ਡਿਫਾਲਟਰਾਂ ਲਈ ਯਕਮੁਸ਼ਤ (ਓ.ਟੀ.ਐਸ.) ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ ਮੁੱਖ ਮੰਤਰੀ ਸ. ਚੰਨੀ ਨੇ ਇਹ ਵੀ ਕਿਹਾ ਕਿ ਪੰਜਾਬ ਸਟੇਟ ਇੰਡਸਟਰੀਜ਼ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਪਲਾਟ ਧਾਰਕਾਂ ਲਈ ਮੁਆਫ਼ੀ ਸਕੀਮ ਵੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸ਼ਨਾਂ ‘ਤੇ ਫਿਕਸਡ ਚਾਰਜਿਜ਼ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇੱਕ ਹੋਰ ਨਿਵੇਸ਼ਕ ਪੱਖੀ ਪਹਿਲਕਦਮੀ ਵਿੱਚ ਸ. ਚੰਨੀ ਨੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਉਤਸ਼ਾਹਿਤ ਕਰਨ ਹਿੱਤ ਉਦਯੋਗ ਨੂੰ ਮੌਜੂਦਾ 6 ਕਰਮਾਂ ਤੋਂ ਘਟਾ ਕੇ 4 ਕਰਮਾਂ ਤੱਕ ਕਰਨ ਲਈ ਸ਼ਰਤ ਵਿੱਚ ਢਿੱਲ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦ ਹੀ ਚੇਂਜ ਆਫ਼ ਲੈਂਡ ਯੂਜ਼ ਪ੍ਰਕਿਰਿਆ ਨੂੰ ਸਰਲ ਬਣਾਵੇਗੀ ਤਾਂ ਜੋ ਉੱਦਮੀਆਂ ਅਤੇ ਉਦਯੋਗਪਤੀਆਂ ਨੂੰ ਬਿਨਾਂ ਕਿਸੇ ਰੁਕਾਵਟ ਤੋਂ ਆਪਣੇ ਉੱਦਮ ਸਥਾਪਤ ਕਰਨ ਲਈ ਸਹੂਲਤ ਦਿੱਤੀ ਜਾ ਸਕੇ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਹੱਦ ਪਾਰੋਂ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਵਿਖੇ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ।
ਸ. ਚੰਨੀ ਨੇ ਇਹ ਵੀ ਕਿਹਾ ਕਿ ਇਸ ਖੇਤਰ ਵਿੱਚ ਮਨੋਰੰਜਨ ਸਬੰਧੀ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੰਜਾਬੀ ਕਲਾ, ਸੱਭਿਆਚਾਰ ਅਤੇ ਸੰਗੀਤ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਨੇੜੇ ਇੱਕ ਫਿਲਮ ਸਿਟੀ ਸਥਾਪਤ ਕਰੇਗੀ।
ਆਪਣੇ ਸੰਬੋਧਨ ਵਿੱਚ ਉਦਯੋਗ ਮੰਤਰੀ ਸ. ਗੁਰਕੀਰਤ ਸਿੰਘ ਕੋਟਲੀ ਨੇ ਸਾਰੇ ਪਤਵੰਤਿਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਉਦਯੋਗਿਕ ਗਤੀਵਿਧੀਆਂ ਦੇ ਕੇਂਦਰ ਵਜੋਂ ਉੱਭਰਿਆ ਹੈ।
ਉਦਯੋਗ ਮੰਤਰੀ ਨੇ ਕਿਹਾ ਕਿ ਲੁਧਿਆਣਾ ਉਦਯੋਗਿਕ ਗਤੀਵਿਧੀਆਂ ਦੇ ਹੱਬ ਵਜੋਂ ਉਭਰੇਗਾ। ਉਹਨਾਂ ਕਿਹਾ ਕਿ ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇਸ਼ ਪੰਜਾਬ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸ. ਕੋਟਲੀ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਵਚਨਬੱਧ ਹੈ।
ਇਸ ਮੌਕੇ ਧੰਨਵਾਦ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੂਬੇ ਦੇ ਉਦਯੋਗ ਨੂੰ ਨਵੀਂ ਸਿਖਰ ‘ਤੇ ਲਿਜਾਣ ਲਈ ਮੁੱਖ ਮੰਤਰੀ ਦੀ ਦੂਰਦਰਸ਼ੀ ਅਤੇ ਨਿਵੇਸ਼ਕ ਪੱਖੀ ਪਹੁੰਚ ਦੀ ਸ਼ਲਾਘਾ ਕੀਤੀ।
ਇਸ ਦੌਰਾਨ, ਮਲਹੋਤਰਾ ਗਰੁੱਪ ਦੀ ਚੇਅਰਪਰਸਨ ਮੀਨੂੰ ਮਲਹੋਤਰਾ ਨੇ ਰੀਅਲ ਅਸਟੇਟ ਸੈਕਟਰ ਵਿੱਚ 1600 ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਕੀਤੀ ਅਤੇ ਵਰਧਮਾਨ ਟੈਕਸਟਾਈਲ ਦੇ ਵਾਈਸ ਚੇਅਰਮੈਨ ਅਤੇ ਐਮਡੀ ਸੁਚਿਤਾ ਓਸਵਾਲ ਜੈਨ ਨੇ ਸੂਬੇ ਵਿੱਚ ਆਪਣੀ ਕੰਪਨੀ ਦੀਆਂ 400 ਕਰੋੜ ਰੁਪਏ ਦੀਆਂ ਵਿਸਤਾਰ ਯੋਜਨਾਵਾਂ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਇੰਟਰਨੈਸ਼ਨਲ ਟਰੈਕਟਰਜ਼ ਦੇ ਉਪ ਪ੍ਰਧਾਨ ਸ੍ਰੀ ਏ.ਐਸ. ਮਿੱਤਲ ਨੇ ਸੂਬੇ ਵਿੱਚ ਇੱਕ ਹੋਰ ਅਤਿ ਆਧੁਨਿਕ ਟਰੈਕਟਰ ਫੈਕਟਰੀ ਸਥਾਪਤ ਕਰਨ ਦਾ ਐਲਾਨ ਕੀਤਾ। ਪੀ.ਐਚ.ਡੀ ਚੈਂਬਰ ਦੇ ਪੰਜਾਬ ਦੇ ਕੋ-ਚੇਅਰਮੈਨ ਅਤੇ ਪਲਾਕਸ਼ਾ ਯੂਨੀਵਰਸਿਟੀ ਦੇ ਸੰਸਥਾਪਕ ਕਿਰਨ ਗਿਲਹੋਤਰਾ ਨੇ ਲੋਕ ਹਿੱਤ ਵਿੱਚ ਵਿਸ਼ਵ ਭਰ ਤੋਂ 60 ਉਦਯੋਗਪਤੀਆਂ ਵੱਲੋਂ 10 ਸਾਲਾਂ ਵਿਚ 2000 ਕਰੋੜ ਦੇ ਨਿਵੇਸ਼ ਨਾਲ ਪਲਾਕਸ਼ਾ ਦੇ ਸੁਪਨੇ ਸਾਕਾਰ ਕਰਨ ਵਿੱਚ ਸਹਿਯੋਗ ਕਰਨ ਲਈ ਨਿਵੇਸ਼ ਪੰਜਾਬ ਦਾ ਧੰਨਵਾਦ ਕੀਤਾ।
ਪੀਐਚਡੀ ਸੀਸੀਆਈ ਦੇ ਚੇਅਰਮੈਨ ਕਰਨ ਗਿਲਹੋਤਰਾ, ਸੀਆਈਆਈ ਦੇ ਚੇਅਰਮੈਨ ਭਵਦੀਪ ਸਰਦਾਨਾ, ਸੇਵੀ ਇੰਟਰਨੈਸ਼ਨਲ ਲਿਮਟਿਡ ਦੇ ਡਾਇਰੈਕਟਰ ਮੁਕੁਲ ਵਰਮਾ, ਵਿਵਾਚੈਮ ਇੰਟਰਮੀਡੀਏਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਵਿਜੇ ਗਰਗ, ਵਾਈਬਰਾਕਾਸਟਿਕਸ ਦੇ ਪ੍ਰਧਾਨ ਜਗਮਿੰਦਰ ਸਿੰਘ ਬਾਵਾ, ਸਨਜਿਨ ਇੰਡੀਆ ਜੀਨੋ ਪਾਰਕ ਦੇ ਐਮਡੀ, ਪ੍ਰਧਾਨ, ਸੀਆਈਸੀਯੂ ਉਪਕਾਰ ਸਿੰਘ ਆਹੂਜਾ, ਗਰੁੱਪ ਚੇਅਰਮੈਨ, ਮਲਹੋਤਰਾ ਗਰੁੱਪ ਮੀਨੂੰ ਮਲਹੋਤਰਾ, ਡਿਵੈਲਪਮੈਂਟ ਸੈਂਟਰ ਹੈੱਡ, ਇਨਫੋਸਿਸ ਸਮੀਰ ਗੋਇਲ, ਵਾਈਸ-ਚੇਅਰਮੈਨ ਅਤੇ ਐਮਡੀ ਨਾਹਰ ਇੰਡਸਟਰੀਜ਼ ਵਰਧਮਾਨ ਟੈਕਸਟਾਈਲ ਕਮਲ ਓਸਵਾਲ ਅਤੇ ਵਾਈਸ ਪ੍ਰੈਜ਼ੀਡੈਂਟ, ਇੰਟਰਨੈਸ਼ਨਲ ਟਰੈਕਟਰ ਲਿਮਟਿਡ ਏ.ਐੱਸ. ਮਿੱਤਲ ਨੇ ਆਪਣੀਆਂ ਸਫਲਤਾ ਦੀਆਂ ਕਹਾਣੀਆਂ ਸਾਂਝੀਆਂ ਕੀਤੀਆਂ ਅਤੇ ਸੂਬੇ ਵਿੱਚ ਆਰਥਿਕ ਪੁਨਰ-ਉਥਾਨ ਦਾ ਇੱਕ ਨਵਾਂ ਅਧਿਆਏ ਲਿਖਣ ਲਈ ਮੁੱਖ ਮੰਤਰੀ ਸ. ਚੰਨੀ ਦੀ ਦੂਰਅੰਦੇਸ਼ੀ ਪਹੁੰਚ ਅਧੀਨ ਉਦਯੋਗਿਕ ਵਿਕਾਸ ਵਿੱਚ ਪਾਏ ਗਏ ਵੱਡੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਸੂਬਾ ਭਰ ਵਿੱਚ ਨਿਵੇਸ਼ ਪੰਜਾਬ ਦੇ ਜ਼ਿਲ੍ਹਾ ਪੱਧਰੀ ਦਫਤਰਾਂ ਦਾ ਡਿਜੀਟਲ ਤੌਰ ਉੱਤੇ ਉਦਘਾਟਨ ਕੀਤਾ। ਉਹਨਾਂ ਨੇ ਨਿਵੇਸ਼ ਪੰਜਾਬ ਵੱਲੋਂ ਕੀਤਿਆਂ ਪਹਿਲਕਦਮੀਆਂ ਨੂੰ ਦਰਸਾਉਂਦਾ ਕਿਤਾਬਚਾ ਵੀ ਜਾਰੀ ਕੀਤਾ ਤਾਂ ਕਿ ਵਪਾਰ ਦੇ ਵਿਆਪਕ ਵਿਕਾਸ ਨੂੰ ਹੁਲਾਰਾ ਮਿਲ ਸਕੇ।
ਇਸ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ, ਕੈਬਨਿਟ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ, ਸ੍ਰੀ ਗੁਰਕੀਰਤ ਸਿੰਘ ਕੋਟਲੀ, ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ੍ਰੀ ਵਿਜੈ ਇੰਦਰ ਸਿੰਗਲਾ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਸ੍ਰੀ ਸੰਜੇ ਤਲਵਾੜ, ਸ੍ਰੀ ਲਖਬੀਰ ਸਿੰਘ ਲੱਖਾ, ਸ੍ਰੀ ਸੁਰਿੰਦਰ ਡਾਵਰ ਅਤੇ ਸ੍ਰੀ ਅਮਰੀਕ ਸਿੰਘ ਢਿੱਲੋਂ ਸ਼ਾਮਲ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਕੇ. ਯਾਦਵ, ਪ੍ਰਮੁੱਖ ਸਕੱਤਰ ਉਦਯੋਗ ਸ੍ਰੀ ਤੇਜਵੀਰ ਸਿੰਘ, ਨਿਵੇਸ਼ ਪੰਜਾਬ ਦੇ ਸੀਈਓ ਸ੍ਰੀ ਰਜਤ ਅਗਰਵਾਲ ਵੀ ਹਾਜ਼ਰ ਸਨ।

Read More