ਐਡਵੋਕੇਟ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੇ ਘਟਨਾ ਦੇ ਮੂਲ ਕਾਰਨਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣੀ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਕੌਮ ਵਿੱਚ…
