ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤ-ਪਾਕਿ ਸਰਹੱਦ ਤੋਂ BSF ਨੇ ਬਰਾਮਦ ਕੀਤੀ ਹੈਰੋਇਨ

ਨਹੀਂ ਬਾਜ ਆ ਰਿਹਾ ਪਾਕਿਸਤਾਨ, ਭਾਰਤ-ਪਾਕਿ ਸਰਹੱਦ ਤੋਂ BSF ਨੇ ਬਰਾਮਦ ਕੀਤੀ ਹੈਰੋਇਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਸਰਹੱਦੀ ਇਲਾਕਿਆਂ ‘ਚ ਪਾਕਿਸਤਾਨ ਰਾਹੀਂ ਨਸ਼ਾ ਤਸਕਰਾਂ ਲਈ ਹੈਰੋਇਨ ਡੰਪ ਕਰਨ ਦਾ ਸਿਲਸਿਲਾ ਜਾਰੀ ਹੈ, ਜਿਸ ਤਹਿਤ ਬੀਤੇ ਦਿਨ ਬੀ.ਓ.ਪੀ. ਚੌਦਾ ਦੀ ਭਾਰਤੀ ਸਰਹੱਦ ‘ਚ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਪਰ ਡਿਊਟੀ ‘ਤੇ ਜਵਾਨਾਂ ਨੂੰ ਦੇਖ ਕੇ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਡੀ.ਐਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਫੋਰਸ ਅਤੇ ਬੀ.ਐਸ.ਐਫ. ਫੌਜ ਦੇ ਜਵਾਨਾਂ ਵੱਲੋਂ ਇਲਾਕੇ ‘ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਤਹਿਤ ਪਿੰਡ ਚੌਤਰਾ ‘ਚ ਇਕ ਕਿਸਾਨ ਦੇ ਖੇਤਾਂ ‘ਚੋਂ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਹ ਪੈਕੇਟ ਪੀਲੀ ਟੇਪ ਵਿੱਚ ਲਪੇਟਿਆ ਹੋਇਆ ਸੀ, ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚੋਂ 530 ਗ੍ਰਾਮ ਹੈਰੋਇਨ ਬਰਾਮਦ ਹੋਈ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦੀ ਵਰਤੋਂ ਕਰ ਰਹੇ ਹਨ। ਜਿਸ ਕਾਰਨ ਹਰ ਰੋਜ਼ ਸਰਹੱਦ ਦੇ ਅੰਦਰ ਪਾਕਿਸਤਾਨ ਦੀਆਂ ਅੱਤਵਾਦੀ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ ਪਰ ਸਮੇਂ-ਸਮੇਂ ‘ਤੇ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਇਨ੍ਹਾਂ ਡਰੋਨਾਂ ਨੂੰ ਪੂਰੀ ਤਰ੍ਹਾਂ ਨਾਕਾਮ ਕੀਤਾ ਜਾ ਰਿਹਾ ਹੈ, ਕਦੇ ਡਰੋਨਾਂ ਨੂੰ ਡੇਗ ਦਿੱਤਾ ਜਾਂਦਾ ਹੈ ਅਤੇ ਕਦੇ ਵਾਪਸ ਭੱਜਣ ਲਈ ਮਜਬੂਰ ਕਰ ਦਿੱਤਾ ਜਾਂਦਾ ਹੈ।  ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *