ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਪਟਿਆਲਾ ਜੇਲ੍ਹ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਅੱਜ ਇੱਕ ਵਾਰ ਫਿਰ ਮੋਹਾਲੀ ਅਦਾਲਤ ਨੇ ਵੱਡਾ ਝਟਕਾ ਦਿੰਦਿਆ ਹੋਇਆ ਜ਼ਮਾਨਤ ਦੇਣ ਮਨਾਂ ਕਰ ਦਿੱਤਾ
ਜਾਣਕਾਰੀ ਲਈ ਦੱਸ ਦਈਏ ਕਿ, ਮਜੀਠੀਆ ਜੇਲ੍ਹ ਵਿੱਚ ਬੰਦ ਹੋਣ ਕਾਰਨ ਵੀਡੀਓ ਕਾਨਫ਼ਰੰਸਿੰਗ ਜਰੀਏ ਅਦਾਲਤ ਵਿੱਚ ਪੇਸ਼ ਹੋਏ, ਪਰ ਅਦਾਲਤ ਨੇ ਰਾਹਤ ਨਾ ਦਿੰਦਿਆ ਹੋਇਆ ਜ਼ਮਾਨਤ ਵੀ ਨਹੀਂ ਦਿੱਤੀ।
ਇਥੇ ਇਹ ਵੀ ਦੱਸਣਾ ਬਣਦਾ ਹੈ ਕਿ, ਚੋਣਾਂ ਤੋਂ ਬਾਅਦ ਅਕਾਲੀ ਲੀਡਰ ਬਿਕਰਮ ਮਜੀਠੀਆ ਜੇਲ੍ਹ ਵਿੱਚ ਬੰਦ ਹਨ।
ਬੇਸ਼ੱਕ ਮਜੀਠੀਆ ਵਲੋਂ ਹਵਾਲਾ ਦਿੱਤਾ ਗਿਆ ਸੀ ਕਿ, ਉਹਦੀ ਜਾਨ ਨੂੰ ਖਤਰਾ ਹੈ ਅਤੇ ਇਸ ਬਾਰੇ ਕੋਰਟ ਵਿਚ ਪਟੀਸ਼ਨ ਵੀ ਦਾਇਰ ਕੀਤੀ ਸੀ, ਪਰ ਕੋਰਟ ਨੇ ਬੈਰਕ ਬਦਲਣ ਤੋਂ ਮਨ੍ਹਾ ਕਰ ਦਿੱਤਾ ਸੀ। ਮੋਹਾਲੀ ਕੋਰਟ ਵਲੋਂ ਬਿਕਰਮ ਮਜੀਠੀਆ ਦੀ ਜੁਡੀਸ਼ੀਅਲ ਹਿਰਾਸਤ ਵਿੱਚ 4 ਮਈ 2022 ਤੱਕ ਵਧਾ ਦਿੱਤਾ ਗਿਆ ਹੈ।
