ਦਿੱਲੀ ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਪਛੜ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲਈ ਨਵੀਂ ਰਣਨੀਤੀ ਬਣਾ ਰਹੀ ਹੈ।
ਇਸ ਦੇ ਲਈ ਪਾਰਟੀ ਅੱਜ ਦਿੱਲੀ ਦੇ ਮੁੱਖ ਮੰਤਰੀ ਦੇ ਘਰ ਵੱਡੀ ਮੀਟਿੰਗ ਕਰ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਸ਼ੁਰੂ ਹੋਈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਹਨ।
ਇਸ ਬੈਠਕ ‘ਚ ਉਨ੍ਹਾਂ ਦੇ ਨਾਲ ਸੁਨੀਤਾ ਕੇਜਰੀਵਾਲ ਤੇ ਪਾਰਟੀ ਨੇਤਾ ਸੰਦੀਪ ਪਾਠਕ, ਸੰਜੇ ਸਿੰਘ, ਸੌਰਭ ਭਾਰਦਵਾਜ, ਗੋਪਾਲ ਰਾਏ ਅਤੇ ਜੈਸਮੀਨ ਸ਼ਾਹ ਵੀ ਮੌਜੂਦ ਹਨ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਜਾ ਰਹੀ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।