Site icon Geo Punjab

ਵਿਦਿਆਰਥੀਆਂ ਲਈ ਵੱਡੀ ਖਬਰ, CM ਮਾਨ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ ਲਈ ਮਹੱਤਵਪੂਰਨ ਜਾਣਕਾਰੀ। ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਦਾਖਲੇ ਲਈ ਤੁਸੀਂ ਹੇਠਾਂ ਦਿੱਤੇ ਪੋਰਟਲ ‘ਤੇ 15 ਮਾਰਚ ਤੱਕ ਰਜਿਸਟਰ ਕਰ ਸਕਦੇ ਹੋ। ਆਓ ਆਪਾਂ ਆਪਣੇ ਬੱਚਿਆਂ ਦੀ ਸਿੱਖਿਆ ਅਤੇ ਭਵਿੱਖ ਵਿੱਚ ਕ੍ਰਾਂਤੀ ਲਿਆਉਣ ਲਈ ਹੱਥ ਮਿਲਾਈਏ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

 

Exit mobile version