ਭਾਜਪਾ ਨੇ ਜਾਰੀ ਕੀਤੀ ਆਪਣੀ 10ਵੀਂ ਲਿਸਟ,ਜਾਣੋ

ਭਾਜਪਾ ਨੇ ਜਾਰੀ ਕੀਤੀ ਆਪਣੀ 10ਵੀਂ ਲਿਸਟ,ਜਾਣੋ

BJP ਨੇ ਅੱਜ ਉਮੀਦਵਾਰਾਂ ਦੀ 10ਵੀਂ ਲਿਸਟ ਜਾਰੀ ਕੀਤੀ ਹੈ ਜਿਸ ਵਿਚ ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਪੱਛਮੀ ਬੰਗਾਲ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਨੇ ਇਸ ਵਾਰ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਜਗ੍ਹਾ ਸੰਜੇ ਟੰਡਨ ਨੂੰ ਟਿਕਟ ਦਿੱਤੀ ਹੈ।

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 9 ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ‘ਚ ਪਾਰਟੀ ਨੇ ਯੂਪੀ, ਬੰਗਾਲ ਤੇ ਚੰਡੀਗੜ੍ਹ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ, ਉਥੇ ਹੀ ਬੰਗਾਲ ਦੀ ਆਸਨਸੋਲ ਸੀਟ ਤੋਂ ਐੱਸਐੱਸ ਆਹਲੂਵਾਲੀਆ ਨੂੰ ਟਿਕਟ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਗਈ ਹੈ।ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *